ਘਰੇਲੂ ਇਕਾਂਤਵਾਸ 'ਚ ਤਕਰੀਬਨ 47,502 ਮਰੀਜ਼ ਸਿਹਤਯਾਬ ਹੋਏ : ਬਲਬੀਰ ਸਿੱਧੂ
Published : Sep 30, 2020, 2:43 am IST
Updated : Sep 30, 2020, 2:43 am IST
SHARE ARTICLE
image
image

ਘਰੇਲੂ ਇਕਾਂਤਵਾਸ 'ਚ ਤਕਰੀਬਨ 47,502 ਮਰੀਜ਼ ਸਿਹਤਯਾਬ ਹੋਏ : ਬਲਬੀਰ ਸਿੱਧੂ

ਸੂਬੇ ਵਿਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 81 ਫ਼ੀ ਸਦ
 

ਚੰਡੀਗੜ੍ਹ, 29 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਲੋਕਾਂ ਨੂੰ ਕੋਰੋਨਾ ਟੈਸਟ ਲਈ ਅੱਗੇ ਆਉਣ ਅਤੇ ਘਰੇਲੂ ਇਕਾਂਤਵਾਸ ਵਿਚ ਕੋਵਿਡ-19 ਸਬੰਧੀ ਇਲਾਜ ਲੈਣ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਸਰਕਾਰ ਨੇ ਬਜ਼ੁਰਗਾਂ ਅਤੇ ਸਹਿ-ਰੋਗ ਵਾਲੇ ਵਿਅਕਤੀਆਂ ਨੂੰ ਮੈਡੀਕਲ ਪ੍ਰੋਟੋਕੋਲ ਅਨੁਸਾਰ ਘਰੇਲੂ ਇਕਾਂਤਵਾਸ ਦੀ ਚੋਣ ਕਰਨ ਦੀ ਆਗਿਆ ਦੇ ਕੇ ਘਰੇਲੂ ਇਕਾਂਤਵਾਸ ਨੂੰ ਕਾਫ਼ੀ ਸੁਖਾਲਾ ਬਣਾ ਦਿਤਾ ਹੈ। ਸੂਬੇ ਵਿਚ ਹੁਣ ਤਕ ਤਕਰੀਬਨ 47,502 ਮਰੀਜ਼ ਸਿਹਤਯਾਬ ਹੋਏ ਹਨ ਅਤੇ 10,006 ਘਰੇਲੂ ਇਕਾਂਤਵਾਸ ਅਧੀਨ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਕੋਰੋਨਵਾਇਰਸ ਦੇ ਫੈਲਾਅ 'ਤੇ ਕਾਬੂ ਪਾਉਣ ਲਈ ਵਧੀਆ ਕੰਮ ਕਰ ਰਿਹਾ ਹੈ ਅਤੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 81 ਫ਼ੀ ਸਦ ਤਕ ਪਹੁੰਚ ਗਈ ਹੈ।
ਕੋਵਿਡ-19  ਦੇ ਮਾਮਲਿਆਂ ਵਿਚ 19 ਸਤੰਬਰ ਤੋਂ ਨਿਰੰਤਰ ਗਿਰਾਵਟ ਦਰਜ ਕੀਤੀ ਗਈ ਹੈ ਜੋ 2696 ਤੋਂ ਘਟ ਕੇ 21 ਸਤੰਬਰ ਨੂੰ 1411, 24 ਸਤੰਬਰ ਨੂੰ 1711, 28 ਸਤੰਬਰ ਨੂੰ 1269 ਅਤੇ 29 ਸਤੰਬਰ ਨੂੰ 1100 ਰਹਿ ਗਏ। ਉਨ੍ਹਾਂ ਕਿਹਾ ਕਿ ਲੋਕ ਹੁਣ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰ ਰਹੇ ਹਨ ਅਤੇ ਉਹ ਅਪਣੀ ਇੱਛਾ ਨਾਲ ਸਰਕਾਰੀ ਹਸਪਤਾਲਾਂ ਦੇ ਟੈਸਟਿੰਗ ਕਾਰਨਰਾਂ ਵਿਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪੰਚਾਇਤਾਂ ਨੇ ਸਰਕਾਰ ਦੀ ਨੀਤੀ ਅਤੇ ਰਣਨੀਤੀ ਦੇ ਸਮਰਥਨ ਵਿਚ ਮਤੇ ਵੀ ਪਾਸ ਕੀਤੇ ਹਨ ਅਤੇ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਸਿਹਤ ਵਿਭਾਗ ਦੁਆਰਾ ਬੇਨਤੀ ਕੀਤੇ ਜਾਣ ਉਪਰੰਤ ਉਨ੍ਹਾਂ ਨੇ ਸਕਰੀਨਿੰਗ ਅਤੇ ਟੈਸਟਿੰਗ ਲਈ ਪਿੰਡਾਂ ਵਿਚ ਆਉਣ ਵਾਲੀਆਂ ਮੈਡੀਕਲ ਟੀਮਾਂ ਨੂੰ ਸਮਰਥਨ ਦਿਤਾ

ਹੈ। ਸ. ਸਿੱਧੂ ਨੇ ਕਿਹਾ ਕਿ ਨਮੂਨੇ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਮੁਸ਼ਕਲ ਰਹਿਤ ਬਣਾਉਣ ਲਈ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਾਕ-ਇਨ ਟੈਸਟਿੰਗ ਕਾਰਨਰ ਸਥਾਪਤ ਕੀਤੇ ਗਏ ਹਨ ਅਤੇ ਇਹ ਹਦਾਇਤ ਕੀਤੀ ਗਈ ਹੈ ਕਿ ਟੈਸਟਿੰਗ ਲਈ ਆਉਣ ਵਾਲੇ ਕਿਸੇ ਵੀ ਵਿਅਕਤੀ ਲਈ ਉਡੀਕ ਦਾ ਸਮਾਂ 15 ਮਿੰਟ ਤੋਂ ਵੱਧ ਨਹੀਂ ਹੋਣਾ ਚਾਹੀਦਾ।
ਮੰਤਰੀ ਨੇ ਦਸਿਆ ਕਿ ਸੂਬੇ ਵਿਚ ਹੁਣ ਤਕ 18,10imageimage,086 ਕੋਰੋਨਾ ਟੈਸਟ ਕੀਤੇ ਗਏ ਹਨ ਅਤੇ ਮੌਜੂਦਾ ਸਮੇਂ ਸਿਰਫ਼ 16,824  ਐਕਟਿਵ ਕੇਸ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement