ਵਿਵਾਦਤ ਖੇਤੀ ਕਾਨੂੰਨਾਂ ਨੂੰ ਸੁਪਰੀਮ ਕੋਰਟ 'ਚ ਚੁਣੌਤੀ
Published : Sep 30, 2020, 2:38 am IST
Updated : Sep 30, 2020, 2:38 am IST
SHARE ARTICLE
image
image

ਵਿਵਾਦਤ ਖੇਤੀ ਕਾਨੂੰਨਾਂ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਕੈਪਟਨ ਵੀ ਸਰਵਉੱਚ ਅਦਾਲਤ ਦਾ ਬੂਹਾ ਖੜਕਾਉਣ ਦਾ ਕਰ ਚੁਕੇ ਹਨ ਐਲਾਨ
 

ਚੰਡੀਗੜ੍ਹ, 29 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) ਨਵੇਂ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਦਿਤੀ ਗਈ ਹੈ। ਹਾਲਾਂਕਿ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਿਆਂ 'ਚ ਹੀ 'ਖੇਤੀ' ਭਾਰਤੀ ਸੰਵਿਧਾਨ ਦੀ 'ਰਾਜ ਸੂਚੀ' ਦਾ ਵਿਸ਼ਾ ਹੋਣ ਵਜੋਂ ਸਰਵਉੱਚ ਅਦਾਲਤ ਦਾ ਬੂਹਾ ਖੜਕਾਉਣ ਦਾ ਐਲਾਨ ਕੀਤਾ ਸੀ। ਪਰ ਕੇਰਲ ਤੋਂ ਕਾਂਗਰਸ ਦੇ ਸੰਸਦ ਮੈਂਬਰ ਥ੍ਰਿਸੂਰ ਟੀਐਨ ਪ੍ਰਤਾਪਨ ਨੇ ਪਹਿਲ ਕਰਦਿਆਂ ਇਨ੍ਹਾਂ ਕਾਨੂੰਨਾਂ ਵਿਰੁਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਦਿਤੀ ਹੈ। ਟੀਐਨ ਪ੍ਰਤਾਪ ਨੇ ਕਾਨੂੰਨ ਨੂੰ ਜਲਦਬਾਜ਼ੀ ਦਸਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਾਹਾਨੇ ਹੁਣ ਨਿਜੀ ਕੰਪਨੀਆਂ ਕਿਸਾਨੀ ਦਾ ਸ਼ੋਸ਼ਣ ਕਰਨਗੀਆਂ। ਕਿਸਾਨ ਦੀ ਸ਼ਿਕਾਇਤ 'ਤੇ ਸੁਣਵਾਈ ਲਈ ਸਹੀ ਪ੍ਰਬੰਧ ਨਹੀਂ ਕੀਤੇ ਗਏ। ਵਪਾਰੀ ਜਮਾਂਖੋਰੀ ਕਰ ਉਤਪਾਦਾਂ ਨੂੰ ਉੱਚ ਕੀਮਤ 'ਤੇ ਵੇਚਣਗੇ। ਉਧਰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਕੈਪਟਨ ਨੇ ਇਹ ਵੀ ਕਿਹਾ ਹੈ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ। ਕੇਂਦਰ ਸਰਕਾਰ ਇਸ 'ਤੇ ਇੱਕਪਾਸੜ ਫ਼ੈਸਲਾ ਨਹੀਂ ਲੈ ਸਕਦੀ। ਇਹ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement