ਮੈਂ BJP ’ਚ ਨਹੀਂ ਜਾ ਰਿਹਾ ਪਰ ਕਾਂਗਰਸ ਛੱਡ ਰਿਹਾ ਹਾਂ ਕਿਉਂਕਿ ਅਪਮਾਨ ਸਹਿਣ ਨਹੀਂ ਹੁੰਦਾ- ਕੈਪਟਨ
Published : Sep 30, 2021, 1:36 pm IST
Updated : Sep 30, 2021, 1:46 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ।

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ ਪਰ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹ ਹੁਣ ਕਾਂਗਰਸ ਵਿਚ ਵੀ ਨਹੀਂ ਰਹਿਣਗੇ। ਨਿਊਜ਼ ਚੈਨਲ ਨਾਲ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਜਲਦ ਹੀ ਕਾਂਗਰਸ ਛੱਡਣ ਵਾਲੇ ਹਨ।

Captain Amarinder SinghCaptain Amarinder Singh

ਹੋਰ ਪੜ੍ਹੋ: ਅਮਿਤ ਸ਼ਾਹ ਤੋਂ ਬਾਅਦ ਹੁਣ ਕੌਮੀ ਸੁਰੱਖਿਆ ਸਲਾਹਕਾਰ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਉਹਨਾਂ ਕਿਹਾ ਕਿ ਹੋਰ ਬੇਇੱਜ਼ਤੀ ਨਹੀਂ ਸਹਿ ਹੁੰਦੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 50 ਸਾਲਾਂ ਬਾਅਦ ਮੇਰੀ ਭਰੋਸੇਯੋਗਤਾ 'ਤੇ ਸ਼ੱਕ ਕੀਤਾ ਜਾ ਰਿਹਾ ਹੈ। ਮੈਂ ਇਹ ਸਹਿ ਨਹੀਂ ਸਕਦਾ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ ਸੀ।

CM Captain Amarinder SinghCM Captain Amarinder Singh

ਹੋਰ ਪੜ੍ਹੋ: ਨਵਜੋਤ ਸਿੱਧੂ ਨੇ ਸਵੀਕਾਰ ਕੀਤਾ CM ਚੰਨੀ ਦਾ ਸੱਦਾ, 3 ਵਜੇ ਪਹੁੰਚਣਗੇ ਪੰਜਾਬ ਭਵਨ

ਇਕ ਦਿਨ ਪਹਿਲਾਂ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ ਸਨ, ਇੱਥੇ ਦੋਵਾਂ ਵਿਚਾਲੇ ਕਰੀਬ 45 ਮਿੰਟ ਤੱਕ ਗੱਲਬਾਤ ਹੋਈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਸੀ।

photoFile Photo

ਹੋਰ ਪੜ੍ਹੋ: ਮੁਹੰਮਦ ਮੁਸਤਫਾ ਦਾ ਬਿਆਨ, 'ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਪ੍ਰਧਾਨ, ਜਲਦ ਹੱਲ ਹੋਵੇਗਾ ਮਸਲਾ'

ਉਹਨਾਂ ਕਿਹਾ, ‘ਦਿੱਲੀ ਵਿਖੇ ਕੇਂਦਰੀ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੰਬੇ ਸਮੇਂ ਤੋਂ ਵਿਰੋਧ ਕਰ ਰਹੇ ਕਿਸਾਨੀ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। ਇਸ ਦੌਰਾਨ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਾਨੂੰਨਾਂ ਨੂੰ ਰੱਦ ਕਰ ਦੇਣ ਤੇ ਐਮਐਸਪੀ ਦੀ ਗਰੰਟੀ ਦੇਣ ਤੇ ਇਸ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਵਿਚ ਵੀ ਕਿਸਾਨਾਂ ਦਾ ਸਮਰਥਨ ਕਰਨ’। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement