ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ-CM ਮਾਨ
Published : Sep 30, 2022, 4:21 pm IST
Updated : Sep 30, 2022, 4:21 pm IST
SHARE ARTICLE
photo
photo

ਲੋਕ ਮੁੱਦਿਆਂ ਪ੍ਰਤੀ ਕਾਂਗਰਸ ਦੀ ਬੇਰੁਖ਼ੀ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਬੇਨਕਾਬ ਹੋਇਆ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੇ ਸਦਨ ਦੀ ਕਾਰਵਾਈ ਦੌਰਾਨ ਹੰਗਾਮਾ ਕਰਕੇ ਕਰਦਾਤਾਵਾਂ ਦੇ ਪੈਸੇ ਦੀ ਬਰਬਾਦੀ ਕੀਤੀ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸੈਸ਼ਨ ਦੇ ਸਮੇਂ ਨੂੰ ਪੰਜਾਬ ਅਤੇ ਸੂਬੇ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਤਰਕਸੰਗਤ ਤਰੀਕੇ ਨਾਲ ਵਰਤਿਆ ਜਾ ਸਕਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੇ ਇਸ ਸੁਨਹਿਰੀ ਮੌਕੇ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਆਪਣੀਆਂ ਡਰਾਮੇਬਾਜ਼ੀਆਂ ਰਾਹੀਂ ਅਜ਼ੀਮ ਸਦਨ ਦਾ ਸਮਾਂ ਬਰਬਾਦ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਜੇ ਕਾਂਗਰਸੀ ਆਗੂ ਸਦਨ ਵਿੱਚ ਅਫਰਾ-ਤਫਰੀ ਪੈਦਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਬਾਹਰ ਸਮਾਨਾਂਤਰ ਇਜਲਾਸ ਕਰਨ ਲਈ ਭਾਜਪਾ ਦਾ ਸਾਥ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਭਾਜਪਾ ਅਤੇ ਕਾਂਗਰਸ ਵਿੱਚ ਕੋਈ ਅੰਤਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਤੱਥ ਸਾਬਤ ਹੋ ਗਿਆ ਹੈ ਕਿ ਕਾਂਗਰਸ, ਭਾਜਪਾ ਪਾਰਟੀ ਦੀ ਬੀ ਟੀਮ ਬਣ ਕੇ ਉੱਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੇ ਮੁੱਖ ਮੰਤਰੀ ਨੇ ਭਾਜਪਾ ਦੇ ਇਸ਼ਾਰੇ 'ਤੇ ਰਾਜ ਕੀਤਾ ਅਤੇ ਹੁਣ ਸਮੁੱਚੀ ਕਾਂਗਰਸ, ਭਗਵਾ ਪਾਰਟੀ ਦੇ ਇਸ਼ਾਰਿਆਂ 'ਤੇ ਚੱਲ ਰਹੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement