ਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮ
Published : Sep 30, 2023, 4:13 pm IST
Updated : Sep 30, 2023, 4:13 pm IST
SHARE ARTICLE
Meet Hayer
Meet Hayer

ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜੇ: ਮੀਤ ਹੇਅਰ

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਇਕ ਖਣਨ ਵਿਭਾਗ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜ ਦਿੱਤਾ ਹੈ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਖਣਨ ਦੀਆਂ ਗਤੀਵਿਧੀਆਂ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਸਾਰੇ ਕਰੱਸ਼ਰਾਂ ਦੇ ਮੀਟਰਾਂ ਨੂੰ ਸੰਗਠਿਤ ਕਰ ਦਿੱਤਾ ਹੈ। ਖਣਨ ਵਿਭਾਗ ਦਾ ਪੋਰਟਲ ਪੀ.ਐਸ.ਪੀ.ਸੀ.ਐਲ. ਦੇ ਮੀਟਰਾਂ ਨਾਲ ਜੁੜਿਆ ਹੋਵੇਗਾ ਜਿਸ ਨਾਲ ਕਰੱਸ਼ਰ ਮਾਲਕਾਂ ਵੱਲੋਂ ਹਰ ਮਹੀਨੇ ਮੀਟਰ ਦੀ ਰੀਡਿੰਗ ਦੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇਗੀ। ਇਸ ਨਾਲ ਕਰੱਸ਼ਰ ਮਾਲਕ ਵੱਲੋਂ ਵੇਚੇ ਜਾਂਦੇ ਮਾਲ ਅਤੇ ਮੀਟਰ ਉਪਰਲੀ ਰੀਡਿੰਗ ਦਾ ਮਿਲਾਣ ਕੀਤਾ ਜਾ ਸਕੇਗਾ।

ਖਣਨ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਾਰਦਰਸ਼ੀ ਪ੍ਰਣਾਲੀ ਰਾਹੀਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਗੈਰ-ਕਾਨੂੰਨੀ ਖਣਨ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ ਅਤੇ ਕਿਸੇ ਵੀ ਅਜਿਹੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement