ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ ਮੁਲਾਕਾਤ
Published : Sep 30, 2025, 6:07 pm IST
Updated : Sep 30, 2025, 6:07 pm IST
SHARE ARTICLE
MP Gurmeet Singh Meet Hayer met Union Minister of State for Railways Ravneet Singh Bittu.
MP Gurmeet Singh Meet Hayer met Union Minister of State for Railways Ravneet Singh Bittu.

ਦਿੱਲੀ-ਫਿਰੋਜ਼ਪੁਰ ਕੈਂਟ ਲਈ ਚੱਲਣ ਵਾਲੀ ‘ਵੰਦੇ ਭਾਰਤ' ਰੇਲ ਨੂੰ ਬਰਨਾਲਾ ਵਿਖੇ ਰੋਕਣ ਦੀ ਕੀਤੀ ਅਪੀਲ

Gurmeet Singh Meet Hayer news : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ। 

ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਉੱਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ ਜਿਸ ਨਾਲ ਬਰਨਾਲਾ ਨੂੰ ਸਿੱਧਾ ਕੌਮੀ ਰਾਜਧਾਨੀ ਦਿੱਲੀ ਨਾਲ ਜੋੜਿਆ ਜਾ ਸਕੇ ਅਤੇ ਹੁਣ ਜਦੋਂ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਵੰਦੇ ਭਾਰਤ ਰੇਲ ਗੱਡੀ ਚਲਾਉਣ ਦਾ ਪ੍ਰਸਤਾਵ ਹੈ ਤਾਂ ਬਰਨਾਲਾ ਸਟੇਸ਼ਨ ਉੱਤੇ ਇਸ ਗੱਡੀ ਦਾ ਠਹਿਰਾਅ ਨਹੀਂ ਬਣਾਇਆ ਗਿਆ।

ਮੀਤ ਹੇਅਰ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਨਿਰੰਤਰ ਉਨ੍ਹਾਂ ਵੱਲੋਂ ਇਹ ਮੰਗ ਉਠਾਈ ਜਾਂਦੀ ਸੀ ਜਿਸ ਨੂੰ ਪੂਰਾ ਹੋਣ ਉੱਤੇ ਉਹ ਰੇਲ ਮੰਤਰਾਲੇ ਦਾ ਧੰਨਵਾਦ ਕਰਦੇ ਹਨ। ਜਦੋਂ ਇਹ ਗੱਡੀ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਉਹ ਬਰਨਾਲਾ ਵਾਸੀਆਂ ਦੇ ਨਾਲ ਪਹਿਲੇ ਦਿਨ ਇਸ ਰੇਲ ਦਾ ਸਵਾਗਤ ਕਰਨਗੇ ਅਤੇ ਬਰਨਾਲਾ ਵਿਖੇ ਰੇਲ ਦਾ ਠਹਿਰ ਬਣਾਉਣ ਲਈ ਉਚੇਚੇ ਤੌਰ ਉਤੇ ਧੰਨਵਾਦ ਕਰਨਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement