‘ਆਪ’ ਵਲੋਂ ਪੰਜਾਬ 'ਚ 2019 ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ
Published : Oct 30, 2018, 3:15 pm IST
Updated : Oct 30, 2018, 3:15 pm IST
SHARE ARTICLE
AAP Punjab announces five candidates for the 2019 Lok Sabha elections
AAP Punjab announces five candidates for the 2019 Lok Sabha elections

ਲੋਕ ਸਭਾ ਚੋਣ 2019 ਦੇ ਮੈਦਾਨ ਵਿਚ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਅਪਣੇ ਪੰਜ ਉਮੀਦਵਾਰ ਉਤਾਰ ਦਿਤੇ ਹਨ। ਨਾਲ ਹੀ ਇਨ੍ਹਾਂ ਨੂੰ ਚੋਣ ਜਿੱਤਣ ਲਈ ਕਰੜੀ ਤਿਆਰੀ ਕਰਨ...

ਚੰਡੀਗੜ੍ਹ (ਪੀਟੀਆਈ) : ਲੋਕ ਸਭਾ ਚੋਣ 2019 ਦੇ ਮੈਦਾਨ ਵਿਚ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਅਪਣੇ ਪੰਜ ਉਮੀਦਵਾਰ ਉਤਾਰ ਦਿਤੇ ਹਨ। ਨਾਲ ਹੀ ਇਨ੍ਹਾਂ ਨੂੰ ਚੋਣ ਜਿੱਤਣ ਲਈ ਕਰੜੀ ਤਿਆਰੀ ਕਰਨ ਦੇ ਨਿਰਦੇਸ਼ ਵੀ ਦਿਤੇ ਹਨ। ਮੰਗਲਵਾਰ ਨੂੰ ਹੋਈ ਕੋਰ ਕਮੇਟੀ ਦੀ ਬੈਠਕ ਵਿਚ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਈ ਗਈ ਅਤੇ ਪੰਜ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਵੀ ਕਰ ਦਿਤਾ ਗਿਆ ਹੈ।



 

ਪਹਿਲੇ ਐਲਾਨ ਦੇ ਮੁਤਾਬਕ, ਸੰਗਰੂਰ ਤੋਂ ਭਗਵੰਤ ਮਾਨ, ਫਰੀਦਕੋਟ ਤੋਂ ਪ੍ਰੋਫੈਸਰ ਸੰਧੂ ਸਿੰਘ, ਹੋਸ਼ਿਆਰਪੁਰ ਤੋਂ ਡਾ. ਰਵਜੋਤ ਸਿੰਘ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਅਤੇ ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿਲ ਚੋਣਾਂ ਵਿਚ ਖੜੇ ਹੋਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਪ੍ਰਧਾਨਗੀ ਵਿਚ ਹੋਈ ਸੀ, ਜਿਸ ਵਿਚ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਈ ਗਈ।

ਆਪ ਵਲੋਂ ਜਾਰੀ ਬਿਆਨ ਵਿਚ ਚੇਅਰਮੈਨ ਬੁੱਧ ਰਾਮ ਨੇ ਦੱਸਿਆ ਕਿ ਬੈਠਕ ਵਿਚ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਉਮੀਦਵਾਰਾਂ  ਦੇ ਸੰਗ੍ਰਹਿ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਪ੍ਰਾਥਮਿਕਤਾ ਦਿਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਯੋਜਨਾ ਲੋਕ ਸਭਾ ਚੋਣਾਂ ਲਈ ਉਮੀਦਵਾਰ ਚੋਣ ਪ੍ਰਕਿਰਿਆ ਦਾ ਪਹਿਲਾ ਪੜਾਅ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੀ ਹੈ। ਉਥੇ ਹੀ ਦਸੰਬਰ ਦੇ ਅਖੀਰ ਤੱਕ ਸਾਰੇ ਉਮੀਦਵਾਰਾਂ ਦਾ ਨਾਮ ਐਲਾਨ ਕਰ ਦਿਤਾ ਜਾਵੇਗਾ।

ਪੂਰੀ ਚੋਣ ਪ੍ਰਕਿਰਿਆ ਕੋਰ ਕਮੇਟੀ ਪੰਜਾਬ ਵਲੋਂ ਹੀ ਪੂਰੀ ਕੀਤੀ ਜਾਵੇਗੀ। ਕੋਰ ਕਮੇਟੀ ਵਲੋਂ ਚੁਣੇ ਗਏ ਨਾਮ ਆਖਰੀ ਮੋਹਰ ਲਈ ਪਾਰਟੀ ਦੀ ਰਾਸ਼ਟਰੀ ਪੀਏਸੀ ਦੇ ਕੋਲ ਭੇਜੀ ਜਾਵੇਗੀ। ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਤੋਂ ਪਾਰਦਰਸ਼ੀ ਅਤੇ ਡੈਮੋਕ੍ਰੇਟਿਕ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement