ਕੈਪਟਨ ਵਲੋਂ 4ਨਵੰਬਰ ਨੂੰ ਰਾਸ਼ਟਰਪਤੀਨਾਲ ਮੁਲਾਕਾਤਲਈ ਸਮੂਹ ਪਾਰਟੀਆਂਦੇ ਵਿਧਾਇਕਾਂ ਨੂੰਨਾਲ ਚਲਣ ਦੀਅਪੀਲ
Published : Oct 30, 2020, 6:16 am IST
Updated : Oct 30, 2020, 6:16 am IST
SHARE ARTICLE
image
image

ਕੈਪਟਨ ਵਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚਲਣ ਦੀ ਅਪੀਲ

ਚੰਡੀਗੜ੍ਹ, 29 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਸੂਬੇ ਦੀ ਵਿਧਾਨ ਸਭਾ ਵਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਨੂੰ ਛੇਤੀ ਸਹਿਮਤੀ ਲਈ 4 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ ਉਨ੍ਹਾਂ ਨਾਲ ਚੱਲਣ ਦੀ ਅਪੀਲ ਕੀਤੀ ਹੈ। ਅੱਜ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਨੇ ਪ੍ਰੈਸ ਬਿਆਨ ਰਾਹੀਂ ਸਮੂਹ ਵਿਧਾਇਕਾਂ ਨੂੰ ਸੂਬੇ ਦੇ ਹਿਤਾਂ ਦੀ ਰਾਖੀ ਲਈ ਖੜੇ ਹੋਣ ਅਤੇ ਪਾਰਟੀ ਲੀਹਾਂ ਤੋਂ ਉਪਰ ਉਠਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨੀ ਹਿਤਾਂ ਨੂੰ ਲਿਤਾੜਿਆ ਜਾ ਰਿਹਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਲਿਆਂਦੇ ਤਿੰਨ ਖੇਤੀ ਕਾਨੂੰਨ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਮਾਰੂ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਸਾਡੇ ਆਰਥਕ ਢਾਂਚੇ ਦੇ ਨਾਲ-ਨਾਲ ਮੰਡੀ ਪ੍ਰਣਾਲੀ ਅਤੇ ਘੱਟੋ-ਘੱਟ ਸਮਰਥਨ ਮੁਲ ਦੀ ਰੀੜ੍ਹ ਦੀ ਹੱਡੀ ਹੈ।
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement