ਇੰਡਸਟਰੀਦੇ51ਫ਼ੀਸਦੀਪ੍ਰਦੂਸ਼ਣ ਨੂੰਕੋਈ ਜੁਰਮਾਨਾ ਨਹੀਂ ਖੇਤੀ ਦੇ 6 ਫ਼ੀ ਸਦੀ ਪ੍ਰਦੂਸ਼Îਣਤੇ ਜੁਰਮਾਨਾ 1ਕਰੋੜ
Published : Oct 30, 2020, 6:12 am IST
Updated : Oct 30, 2020, 6:12 am IST
SHARE ARTICLE
image
image

ਇੰਡਸਟਰੀ ਦੇ 51 ਫ਼ੀ ਸਦੀ ਪ੍ਰਦੂਸ਼ਣ ਨੂੰ ਕੋਈ ਜੁਰਮਾਨਾ ਨਹੀਂ, ਖੇਤੀ ਦੇ 6 ਫ਼ੀ ਸਦੀ ਪ੍ਰਦੂਸ਼Îਣ 'ਤੇ ਜੁਰਮਾਨਾ 1 ਕਰੋੜ !

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 36ਵੇਂ ਦਿਨ ਵਿਚ ਦਾਖ਼ਲ ਹੋਇਆ


ਅੰਮ੍ਰਿਤਸਰ, 29 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਰੇਲ ਰੋਕੋ ਅੰਦੋਲਨ 36ਵੇਂ ਦਿਨ ਵਿਚ ਦਾਖ਼ਲ ਹੋ ਗਿਆ ਅਤੇ 5 ਨਵੰਬਰ ਦੇ ਭਾਰਤ ਜਾਮ ਨੂੰ ਸਫ਼ਲ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਦੀਆਂ ਮੀਟਿੰਗਾਂ ਸੱਦ ਕੇ ਤਿਆਰੀਆਂ ਜ਼ੋਰਾਂ 'ਤੇ ਕਰ ਦਿਤੀਆਂ ਹਨ।
ਰੇਲਵੇ ਟਰੈਕ ਜੰਡਿਆਲਾ ਗੁਰੂ ਵਿਖੇ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ, ਰਣਜੀਤ ਸਿੰਘ ਕਲੇਰਬਾਲਾ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਰਾਲੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਇਕ ਨਵਾਂ ਕਾਨੂੰਨ ਬਗੈਰ ਸਲਾਹ ਤੇ ਜਲਦਬਾਜ਼ੀ ਵਿਚ ਲਿਆਉਣ ਜਾ ਰਹੀ ਹੈ। ਜਿਸ ਵਿਚ 5 ਸਾਲ ਦੀ ਸਜ਼ਾ ਤੇ 1 ਕਰੋੜ ਰੁਪਏ ਜੁਰਮਾਨੇ ਬਾਰੇ ਕਿਹਾ ਜਾ ਰਿਹਾ ਹੈ ਜਦਕਿ ਪਹਿਲਾਂ ਸੁਪਰੀਮ ਕੋਰਟ ਵਲੋਂ ਕਿਸਾਨ ਨੂੰ ਪਹਿਲਾਂ 2400 ਰੁਪਏ ਦੇਣ ਜਾਂ ਖੇਤੀ ਮਸ਼ੀਨਰੀ ਸਸਤੀ ਦੇਣ, ਪਰਾਲੀ ਗਾਲਣ ਦਾ ਹੱਲ ਕਰਨ ਦੀ ਗੱਲ ਅਜੇ ਤਕ ਲਾਗੂ ਨਹੀਂ ਹੋਈ ਪਰ ਫ਼ਾਸ਼ੀਵਾਦੀ ਨੀਤੀ ਭਾਰਤ ਦੇ ਕਿਸਾਨਾਂ ਨੂੰ ਦਰੜਨ ਦੀ ਤਿਆਰੀ ਵਿਚ ਭਾਰਤ ਦੀ ਇੰਡਸਟਰੀ ਦਾ 51% ਪ੍ਰਦੂਸ਼ਣ ਸ਼ਾਇਦ ਕਿਸੇ ਨੂੰ ਨਹੀਂ ਦਿਸਦਾ। ਉਦਯੋਗ ਨੂੰ ਤਾਂ ਸਰਕਾਰ ਨੇ ਕੋਈ ਜੁਰਮਾਨਾ ਨਹੀਂ ਲਾਇਆ ਪਰ 6 ਫ਼ੀ ਸਦੀ ਪਰਾਲੀ ਸਾੜਨ ਨੂੰ ਕਰੋੜਾਂ ਦਾ ਜੁਰਮਾਨਾ ਕਿਥੇ ਤਕ ਜਾਇਜ਼ ਹੈ? ਇਸ ਮੌਕੇ ਅਮਰਦੀਪ ਸਿੰਘ ਗੋਪੀ, ਚਰਨ ਸਿੰਘ ਕਲੇਰਘੁਮਾਣ, ਮੁਖਬੈਨ ਸਿੰਘ ਜੋਧਾਨਗਰੀ, ਕਰਮ ਸਿੰਘ ਬੱਲਸਰਾਂ, ਤਰਸੇਮ ਸਿੰਘ ਬਤਾਲਾ, ਬਲਬੀਰ ਸਿੰਘ ਜੱਬੋਵਾਲ ਆਦਿ ਨੇ ਵੀ ਸੰਬੋਧਨ ਕੀਤਾ।
 

imageimage

ਂਕਿਸਾਨ-ਮਜ਼ਦੂਰ ਤੇ ਬੀਬੀਆਂ ਰੇਲਵੇ ਲਾਈਨ 'ਤੇ ਧਰਨਾ ਦਿੰਦੇ ਹੋਏ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement