ਜਲੰਧਰ ਦੀ ਬਹਾਦਰ ਲੜਕੀ ਕੁਸੁਮ ਲਈ ਮੁੱਖ ਮੰਤਰੀ ਦਫ਼ਤਰ ਵਲੋਂ ਦੋ ਲੱਖ ਦੀ ਸਹਾਇਤਾ ਰਾਸ਼ੀ ਜਾਰੀ
Published : Oct 30, 2020, 1:17 am IST
Updated : Oct 30, 2020, 1:17 am IST
SHARE ARTICLE
image
image

ਜਲੰਧਰ ਦੀ ਬਹਾਦਰ ਲੜਕੀ ਕੁਸੁਮ ਲਈ ਮੁੱਖ ਮੰਤਰੀ ਦਫ਼ਤਰ ਵਲੋਂ ਦੋ ਲੱਖ ਦੀ ਸਹਾਇਤਾ ਰਾਸ਼ੀ ਜਾਰੀ

ਜਲੰਧਰ, 29 ਅਕਤੂਬਰ (ਲੱਖਵਿੰਦਰ ਸਿੰਘ ਲੱਕੀ) : ਮੁੱਖ ਮੰਤਰੀ ਦਫ਼ਤਰ ਪੰਜਾਬ ਵਲੋਂ 15 ਸਾਲਾ ਲੜਕੀ ਕੁਸੁਮ ਜੋ ਕਿ ਸਥਾਨਕ ਦੀਨ ਦਿਆਲ ਉਪਾਧਿਆਏ ਨਗਰ ਵਿਖੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਹਮਲੇ ਦੌਰਾਨ ਗੰਭੀਰ ਜ਼ਖ਼ਮੀ ਹੋਣ ਦੇ ਬਾਵਜੂਦ ਹੌਸਲੇ ਤੇ ਹਿੰਮਤ ਨਾਲ ਲੁਟੇਰਿਆਂ ਦਾ ਸਾਹਮਣਾ ਕਰਦੀ ਰਹੀ ਸੀ, ਜਿਸ ਸਦਕਾ ਇਕ ਲੁਟੇਰਾ ਕਾਬੂ ਕਰ ਲਿਆ ਗਿਆ ਸੀ, ਲਈ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵਲੋਂ ਦੋ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪ੍ਰਾਪਤ ਕਰ ਲਿਆ ਗਿਆ ਹੈ ਅਤੇ ਕੁਸੁਮ ਨੂੰ ਅੱਜ ਸ਼ੁਕਰਵਾਰ ਨੂੰ ਉਸ ਵਲੋਂ ਦਿਖਾਈ ਗਈ ਬੇਮਿਸਾਲ ਬਹਾਦਰੀ ਬਦਲੇ ਸੌਂਪਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਕੁਸੁਮ ਦੇ ਬਹਾਦਰੀ ਭਰੇ ਕਾਰਨਾਮੇ 'ਤੇ ਪੰਜਾਬ ਅਤੇ ਜਲੰਧਰ ਨੂੰ ਬਹੁਤ ਮਾਣ ਹੈ ਅਤੇ ਇਹ ਉਸ ਵਲੋਂ ਦਿਖਾਏ ਗਏ ਬੇਮਿਸਾਲ ਹੌਸਲੇ ਦੀ ਪ੍ਰਸ਼ੰਸਾ ਹੈ ਜਿਸ ਨੇ ਲੁਟੇਰਿਆਂ ਦੇ ਮਨਸੂਬੇ 'ਤੇ ਪਾਣੀ ਫੇਰ ਦਿਤਾ ਸੀ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਕੁਸੁਮ ਦੇ ਨਾਮ ਦੀ ਕੌਮੀ ਅਤੇ ਰਾਜ ਬਹਾਦਰੀ ਐਵਾਰਡ ਲਈ ਸਿਫ਼ਾਰਸ਼ ਕੀਤੀ ਜਾ ਚੁਕੀ ਹੈ।
 ਯਾਦ ਰਹੇ ਕਿ ਡਿਪਟੀ ਕਮਿਸ਼ਨਰ ਵਲੋਂ ਖ਼ੁਦ 10 ਸਤੰਬਰ ਨੂੰ ਕੁਸੁਮ ਨੂੰ ਇਕ ਲੱਖ ਰੁਪਏ ਦਾ ਚੱੈਕ ਸੌਂਪਿਆ ਗਿਆ ਹੈ। ਕੁਸੁਮ ਲਾਲਾ ਜਗਤ ਨਰਾਇਣ ਡੀ.ਏ.ਵੀ. ਮਾਡਲ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ 30 ਅਗੱਸਤ 2020 ਨੂੰ ਦੋ ਮੋਟਰ ਸਾਈਕਲ ਸਵਾਰ ਲੁਟੇਰਿਆਂ ਵਲੋਂ ਉਸ ਦਾ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਲੁਟੇਰਿਆਂ ਵਲੋਂ ਕੁਸੁਮ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਸ ਦੇ ਗੁੱਟ 'ਤੇ ਗੰਭੀਰ ਸੱਟ ਲੱਗੀ। ਕੁਸੁਮ ਵਲੋਂ ਗੰਭੀਰ ਸੱਟ ਲੱਗਣ ਦੇ ਬਾਵਜੂਦ ਕੁਸੁਮ ਨੇ ਇਕ ਲੁਟੇਰੇ ਨੂੰ ਮੋਟਰਸਾਈਕਲ ਤੋਂ ਖਿੱਚ ਕੇ ਹੇਠਾਂ ਸੁੱਟ ਲਿਆ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement