ਟਾਈਟਲਰ ਨੂੰ  ਅਹੁਦਾ ਦੇ ਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ : ਭਗਵੰਤ ਮਾਨ
Published : Oct 30, 2021, 6:58 am IST
Updated : Oct 30, 2021, 7:19 am IST
SHARE ARTICLE
image
image

ਟਾਈਟਲਰ ਨੂੰ  ਅਹੁਦਾ ਦੇ ਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ : ਭਗਵੰਤ ਮਾਨ

ਕਾਂਗਰਸ ਪਾਰਟੀ ਲੋਕਾਂ ਦਾ ਭਲਾ ਕਰਨ ਦੀ ਬਜਾਏ ਕੁਰਸੀ ਲਈ ਆਪਸ 'ਚ ਉਲਝੀ

ਬਠਿੰਡਾ, 29 ਅਕਤੂਬਰ (ਸੁਖਜਿੰਦਰ ਮਾਨ) : ਕਾਂਗਰਸ ਪਾਰਟੀ ਵਲੋਂ ਸਿੱਖ ਵਿਰੋਧੀ ਦੰਗਿਆਂ 'ਚ ਕਥਿਤ ਸ਼ਮੂਲੀਅਤ ਵਾਲੇ ਸੀਨੀਅਰ ਆਗੂ ਜਗਦੀਸ਼ ਟਾਈਟਲਰ ਨੂੰ  ਵਿਸੇਸ ਇਨਵਾਈਟੀ ਬਣਾਉਣ ਦੀ ਕਾਰਵਾਈ ਨੂੰ  ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਬਰਾਬਰ ਦਸਿਆ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਕਾਂਗਰਸ ਪਾਰਟੀ ਦੀ ਨੀਅਤ ਦਾ ਪਤਾ ਲੱਗ ਗਿਆ ਹੈ, ਉਨ੍ਹਾਂ ਇਸ ਮਾਮਲੇ 'ਤੇ ਪੰਜਾਬ ਕਾਂਗਰਸ ਦੇ ਆਗੂਆਂ ਤੋਂ ਵੀ ਜਵਾਬ ਮੰਗਿਆ ਹੈ |
ਅੱਜ ਬਠਿੰਡਾ ਪੁੱਜੇ ਹੋਏ ਸ੍ਰੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਅਸਲ ਵਿਚ ਕਾਂਗਰਸ ਪਾਰਟੀ ਆਪਸੀ ਕਲੈਸ਼ ਵਿਚ ਉਲਝੀ ਹੋਈ ਹੈ ਤੇ ਉਸ ਨੂੰ  ਲੋਕਾਂ ਦੀ ਭਲਾਈ ਨਾਲ ਕੋਈ ਤਾਲੁਕਾਤ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ 'ਚ ਅਪਣੀ ਕੁਰਸੀ ਬਚਾਉਣ ਲਈ ਗਾਂਧੀ ਪ੍ਰਵਾਰ ਦੀ ਹਾਜ਼ਰੀ ਭਰਨ ਜਾਂਦੇ ਹਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਆਉਂਦੇ ਹਨ | ਸੂਬਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਬਦਲਣ ਨਾਲ ਉਸ ਦੇ ਪਾਪ ਨਹੀਂ ਧੋਤੇ ਜਾਣੇ, ਬਲਕਿ ਇਸ ਦਾ ਜਵਾਬ ਦੇਣਾ ਪੈਣਾ ਹੈ ਕਿ ਪੰਜ ਸਾਲਾਂ ਵਿਚ ਕਾਂਗਰਸ ਪਾਰਟੀ ਨੇ ਕੀ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਪਾਲਿਸੀ ਬਣਾ ਕੇ ਲੋਕਾਂ ਨੂੰ  ਰਾਹਤ ਦੇਣੀ ਹੁੰਦੀ ਹੈ ਨਾ ਕਿ ਡਰਾਮੇ ਕਰਨਾ | 
ਕੈਪਟਨ ਅਮਰਿੰਦਰ ਸਿੰਘ ਬਾਰੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਉਹ ਭਾਜਪਾ ਦੇ ਇਸ਼ਾਰੇ ਦੇ ਕੰਮ ਕਰਦੇ ਸਨ ਹੁਣ ਉਹ ਖੁਲ੍ਹ ਕੇ ਸਾਹਮਣੇ ਆ ਗਏ ਹਨ ਪ੍ਰੰਤੂ ਲੋਕ ਸੱਭ ਕੁੱਝ ਜਾਣਦੇ ਹਨ | ਕਿਸਾਨੀ ਮੁੱਦੇ 'ਤੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੂੰ  ਤੁਰਤ ਖੇਤੀ ਬਿੱਲ ਵਾਪਸ ਲੈਣੇ ਚਾਹੀਦੇ ਹਨ | ਪੰਜਾਬ ਦੀ ਕਾਂਗਰਸ ਸਰਕਾਰ ਨੂੰ  ਵੀ ਲੰਮੇ ਹੱਥੀ ਲੈਂਦਿਆਂ ਕਿਹਾ ਕਿ ਚੰਨੀ ਸਰਕਾਰ ਨੂੰ  ਨਰਮੇ ਦਾ ਮੁਆਵਜ਼ਾ ਮੰਗ ਰਹੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਨਹੀਂ ਭਾਜਪਾ ਦੀ ਤਰ੍ਹਾਂ ਕਿਸਾਨ ਕਾਂਗਰਸ ਨੂੰ  ਵੀ ਮੁਆਫ਼ ਨਹੀਂ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਨੀਲ ਗਰਗ, ਨਵਦੀਪ ਜੀਦਾ, ਅੰਮਿ੍ਤ ਅਗਰਵਾਲ, ਅਨਿਲ ਠਾਕੁਰ, ਅਮਰਦੀਪ ਰਾਜਨ, ਮਨਦੀਪ ਕੌਰ ਰਾਮਗੜ੍ਹੀਆ ਆਦਿ ਹਾਜ਼ਰ ਸਨ | 
ਇਸ ਖ਼ਬਰ ਨਾਲ ਸਬੰਧਤ ਫੋਟੋ 29 ਬੀਟੀਆਈ 08 ਵਿਚ ਭੇਜੀ ਜਾ ਰਹੀ ਹੈ | 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement