ਅਜਨਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
Published : Oct 30, 2021, 4:18 pm IST
Updated : Oct 30, 2021, 4:18 pm IST
SHARE ARTICLE
photo
photo

ਪੁਲਿਸ ਵੱਲੋਂ ਕਤਲ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ

 

ਅੰਮ੍ਰਿਤਸਰ ( ਸਰਵਣ ਸਿੰਘ)  ਮਹਾਂਨਗਰ ਅੰਮ੍ਰਿਤਸਰ ਅਤੇ ਇਸ ਦੇ ਆਸ ਪਾਸ ਅਪਰਾਧੀਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਕਿਸੇ ਵੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲੱਗੇ ਪੁਲਿਸ ਦੇ ਡਰ ਤੋਂ ਜ਼ਰਾ ਵੀ ਨਹੀਂ ਝਿਜਕਦੇ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਦੇ ਨਾਲ ਲਗਦੇ ਅਜਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

 

photophoto

 

 
    ਹੋਰ ਵੀ ਪੜ੍ਹੋ:  ਬਠਿੰਡਾ 'ਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਕਿਸਾਨਾਂ ਨੇ ਕੀਤਾ ਵਿਰੋਧ  
 

ਜਾਣਕਾਰੀ ਅਨੁਸਾਰ ਅਜਨਾਲਾ ਦੇ ਨਾਲ ਲੱਗਦੇ ਪਿੰਡ ਗੁੱਜਰਪੁਰਾ ਵਿਖੇ ਇਕ 20 ਸਾਲਾ ਨੌਜਵਾਨ ਦਾ ਭੇਤਭਰੀ ਹਾਲਤ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਲਾਸ਼ ਨੂੰ ਪਿੰਡ ਦੀ ਗਰਾਊਂਡ ’ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਸਰੀਰ ਤੇ ਤੇਜ਼ਧਾਰ ਹਥਿਆਰਾਂ ਦੇ ਹਮਲੇ ਦੇ ਨਿਸ਼ਾਨ ਵੀ ਨਜ਼ਰ ਆਏ ਹਨ।  ਮ੍ਰਿਤਕ ਦੀ ਪਹਿਚਾਣ ਨੂੰ ਥੌਮਸ (20) ਵਜੋਂ ਹੋਈ ਹੈ।

 

 

photophoto

 ਹੋਰ ਵੀ ਪੜ੍ਹੋ:  ਗੋਆ 'ਚ ਬੋਲੇ ਰਾਹੁਲ ਗਾਂਧੀ, 'ਸਾਡੇ ਮੈਨੀਫੈਸਟੋ 'ਚ ਜੋ ਵੀ ਹੁੰਦਾ ਹੈ ਉਹ ਗਾਰੰਟੀ ਹੈ, ਵਾਅਦੇ ਨਹੀਂ'

ਇਸ ਮਾਮਲੇ ਸਬੰਧੀ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਥੌਮਸ (20) ਬੀਤੀ ਰਾਤ ਘਰੋਂ ਬਾਜ਼ਾਰ ਗਿਆ ਸੀ, ਪਰ ਵਾਪਸ ਮੁੜ ਕੇ ਨਹੀਂ ਆਇਆ। ਜਿਸ ਤੋਂ ਬਾਅਦ ਸਵੇਰੇ ਪਿੰਡ ਦੀ ਗਰਾਊਂਡ ’ਚੋਂ ਉਸ ਦੀ ਲਾਸ਼ ਮਿਲੀ। ਉਨ੍ਹਾਂ ਪੁਲਿਸ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਦਾ ਕਤਲ ਹੋਇਆ ਹੈ ਅਤੇ ਕਤਲ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ  ਜਾਵੇ। 

 

photo
Thomas

 

 ਹੋਰ ਵੀ ਪੜ੍ਹੋ:ਅਕਾਲੀ ਦਲ ਨੇ SGPC ਨੂੰ ਸਿਆਸੀ ਹਿੱਤਾਂ ਲਈ ਵਰਤਿਆ- ਬੀਬੀ ਭੱਠਲ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement