Amritsar Airport News: ਦੁਬਈ ਤੋਂ ਪੇਸਟ ਬਣਾ ਕੇ ਲਿਆਂਦਾ 92 ਲੱਖ ਦਾ ਸੋਨਾ ਅੰਮ੍ਰਿਤਸਰ ਏਅਰਪੋਰਟ 'ਤੇ ਫੜਿਆ ਗਿਆ 
Published : Oct 30, 2023, 6:20 pm IST
Updated : Oct 30, 2023, 6:20 pm IST
SHARE ARTICLE
File photo
File photo

ਕਸਟਮ ਵਿਭਾਗ ਨੇ 2 ਦਿਨਾਂ 'ਚ 2 ਕੇਸ ਦਰਜ ਕੀਤੇ 

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਕਸਟਮ ਵਿਭਾਗ ਨੇ 2 ਦਿਨਾਂ 'ਚ ਡੇਢ ਕਿੱਲੋ ਤੋਂ ਜ਼ਿਆਦਾ ਸੋਨਾ ਜ਼ਬਤ ਕੀਤਾ ਹੈ। ਦੋਵਾਂ ਮਾਮਲਿਆਂ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਕਸਟਮ ਐਕਟ 1962 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਮਾਮਲਿਆਂ ਵਿਚ ਤਸਕਰ ਇਸ ਨੂੰ ਪੇਸਟ ਬਣਾ ਕੇ ਸੋਨੇ ਦੀ ਤਸਕਰੀ ਕਰ ਰਹੇ ਸਨ ਤਾਂ ਜੋ ਕਸਟਮ ਵਿਭਾਗ ਦੇ ਧਿਆਨ ਤੋਂ ਬਚਿਆ ਜਾ ਸਕੇ।

ਪਹਿਲਾ ਮਾਮਲਾ ਬੀਤੇ ਕੱਲ੍ਹ ਦਾ ਹੈ। ਕਸਟਮ ਵਿਭਾਗ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 905.4 ਗ੍ਰਾਮ ਸੋਨਾ ਜ਼ਬਤ ਕੀਤਾ ਸੀ। ਸੋਮਵਾਰ ਨੂੰ ਅੰਮ੍ਰਿਤਸਰ ਕਸਟਮ ਵੱਲੋਂ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਜਿਸ ਵਿਚ ਕਸਟਮ ਵਿਭਾਗ ਨੇ ਅੰਮ੍ਰਿਤਸਰ ਏਅਰਪੋਰਟ ਤੋਂ 593 ਗ੍ਰਾਮ ਸੋਨੇ ਦੀ ਤਸਕਰੀ ਨੂੰ ਰੋਕਿਆ। ਇਨ੍ਹਾਂ ਦੋਵਾਂ ਮਾਮਲਿਆਂ ਵਿਚ ਮੁਲਜ਼ਮ ਦੁਬਈ ਤੋਂ ਫਲਾਈਟ ਰਾਹੀਂ ਅੰਮ੍ਰਿਤਸਰ ਪੁੱਜੇ ਸਨ।

ਇਨ੍ਹਾਂ ਦੋਵਾਂ ਮਾਮਲਿਆਂ 'ਚ ਸੋਨੇ ਦੀ ਪੇਸਟ ਬਣਾ ਕੇ ਸਰੀਰ ਵਿੱਚ ਛੁਪਾ ਕੇ ਲਿਆਂਦਾ ਗਿਆ ਸੀ ਪਰ ਜਦੋਂ ਕਸਟਮ ਵਿਭਾਗ ਨੇ ਤੁਰੰਤ ਚੈਕਿੰਗ ਕੀਤੀ ਤਾਂ ਸੋਨੇ ਦੀ ਤਸਕਰੀ ਨੂੰ ਫੜਨ ਵਿਚ ਸਫ਼ਲਤਾ ਮਿਲੀ। ਕਸਟਮ ਵਿਭਾਗ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿਚ ਸੋਨਾ ਤਸਕਰੀ ਕਰਨ ਵਾਲੇ ਗਿਰੋਹ ਦੇ ਖਿਲਾਫ ਅਗਲੇਰੀ ਕਾਰਵਾਈ ਕਰ ਰਹੀ ਹੈ। ਦੋ ਦਿਨਾਂ ਵਿਚ ਜ਼ਬਤ ਕੀਤੇ ਗਏ ਸੋਨੇ ਦੀ ਕੁੱਲ ਕੀਮਤ 91.92 ਲੱਖ ਰੁਪਏ ਹੈ। ਜਿੱਥੇ 29 ਅਕਤੂਬਰ ਨੂੰ ਕਸਟਮ ਵਿਭਾਗ ਨੇ 55.42 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਸੀ, ਉੱਥੇ ਹੀ ਅੱਜ ਸੋਮਵਾਰ ਨੂੰ ਕਸਟਮ ਵਿਭਾਗ ਨੇ 36.5 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement