ਕੀ ਨਵਜੋਤ ਸਿੱਧੂ ਨੂੰ ਮਿਲੇਗਾ ਫ਼ਖ਼ਰ-ਏ-ਕੌਮ ਐਵਾਰਡ?
Published : Nov 30, 2018, 1:17 pm IST
Updated : Nov 30, 2018, 1:17 pm IST
SHARE ARTICLE
Navjot Sidhu
Navjot Sidhu

ਕਰਤਾਰਪੁਰ ਲਾਂਘੇ ਤੋਂ ਬਾਅਦ ਜਿਥੇ ਕੁੱਝ ਸਿਆਸਤਦਾਨਾਂ ਵਲੋਂ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਰੱਜ ਕੇ ਭੰਡੀ ਕੀਤੀ ਜਾ ਰਹੀ ਹੈ। ਉਥੇ ਹੀ ਆਮ ਲੋਕਾਂ...

ਚੰਡੀਗੜ੍ਹ (ਭਾਸ਼ਾ) : ਕਰਤਾਰਪੁਰ ਲਾਂਘੇ ਤੋਂ ਬਾਅਦ ਜਿਥੇ ਕੁੱਝ ਸਿਆਸਤਦਾਨਾਂ ਵਲੋਂ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਰੱਜ ਕੇ ਭੰਡੀ ਕੀਤੀ ਜਾ ਰਹੀ ਹੈ। ਉਥੇ ਹੀ ਆਮ ਲੋਕਾਂ ਖ਼ਾਸਕਰ ਸਿੱਖ ਸੰਗਤ ਵਿਚ ਸਿੱਧੂ ਦਾ ਕੱਦ ਇਸ ਕਦਰ ਉੱਚਾ ਹੋ ਗਿਆ ਹੈ ਕਿ ਉਹ ਦੇਸ਼-ਵਿਦੇਸ਼ ਵਿਚ ਬੈਠੇ ਪੰਜਾਬੀਆਂ ਦੇ ਹੀਰੋ ਬਣ ਗਏ ਹਨ। ਇਸ ਦੇ ਨਾਲ ਹੀ ਕਰਤਾਰਪੁਰ ਲਾਂਘੇ ਸਬੰਧੀ ਨਿਭਾਈ ਭੂਮਿਕਾ ਨੂੰ ਲੈ ਕੇ ਨਵਜੋਤ ਸਿੱਧੂ ਨੂੰ ਫ਼ਖ਼ਰ-ਏ-ਕੌਮ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ਦੀ ਮੰਗ ਵੀ ਜ਼ੋਰ ਫੜਨ ਲੱਗੀ ਹੈ।

Kartarpur SahibKartarpur Sahib

ਲੋਕਾਂ ਦਾ ਕਹਿਣੈ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਧੂ ਨੂੰ ਫ਼ਖ਼ਰ-ਏ-ਕੌਮ ਐਵਾਰਡ ਨਾਲ ਸਨਮਾਨਿਤ ਕਰਨਾ ਚਾਹੀਦਾ ਹੈ। ਸੋਸ਼ਲ ਮੀਡੀਆ 'ਤੇ ਇਹ ਮੰਗ ਭਾਵੇਂ ਤੇਜ਼ੀ ਨਾਲ ਵਧਦੀ ਜਾ ਰਹੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਅਜਿਹਾ ਨਹੀਂ ਹੋਣ ਦੇਵੇਗਾ, ਕਿਉਂਕਿ ਫ਼ਖ਼ਰ-ਏ-ਕੌਮ ਐਵਾਰਡ ਦਾ ਐਲਾਨ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਂਦਾ ਹੈ, ਜਿਸ 'ਤੇ ਅਕਾਲੀ ਦਲ ਦਾ ਕਬਜ਼ਾ ਹੈ, ਕੁੱਝ ਸਾਲ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਸਨਮਾਨ ਦਿਤਾ ਗਿਆ ਸੀ।

Navjot Singh Sidhu & Gopal ChawlaNavjot Singh Sidhu & Gopal Chawla

ਜੇਕਰ ਕਾਂਗਰਸ ਪਾਰਟੀ ਜਾਂ ਪੰਜਾਬ ਸਰਕਾਰ ਦੀ ਗੱਲ ਕਰੀਏ ਤਾਂ ਉਸ ਵਲੋਂ ਵੀ ਅਜਿਹਾ ਕੁੱਝ ਕੀਤੇ ਜਾਣ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਹਨ। ਪੰਜਾਬ ਭਾਜਪਾ ਪ੍ਰਧਾਨ ਤਾਂ ਪਹਿਲਾਂ ਹੀ ਸਿੱਧੂ ਦੀ ਪਾਕਿਸਤਾਨ ਫੇਰੀ ਨੂੰ ਨਿਸ਼ਾਨੇ 'ਤੇ ਲੈ ਚੁੱਕੇ ਹਨ। ਉਨ੍ਹਾਂ ਨੇ ਤਾਂ ਸਿੱਧੂ ਦੇ ਪਾਕਿਸਤਾਨ ਨਾਲ ਵਧ ਰਹੇ ਸਬੰਧਾਂ ਦੀ ਜਾਂਚ ਕਰਵਾਉਣ ਦੀ ਗੱਲ ਤਕ ਵੀ ਆਖ ਦਿਤੀ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਕਰਤਾਪੁਰ ਲਾਂਘੇ ਨੂੰ ਲੈ ਕੇ ਨਵਜੋਤ ਸਿੱਧੂ ਵਲੋਂ ਨਿਭਾਈ ਭੂਮਿਕਾ ਵਾਕਈ ਕਾਬਲੇ ਤਾਰੀਫ਼ ਹੈ, ਜਿਸ ਨੂੰ ਲੈ ਕੇ ਹੀ ਸਿੱਖਾਂ ਵਲੋਂ  ਸਿੱਧੂ ਲਈ ਇਹ ਮੰਗ ਕੀਤੀ ਜਾ ਰਹੀ ਹੈ, ਪਰ ਦੇਖਣਾ ਹੋਵੇਗਾ ਕਿ ਲੋਕਾਂ ਦੀ ਮੰਗ ਕਿੰਨੇ ਕੁ ਸਿਰੇ ਚੜ੍ਹਦੀ ਹੈ?

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement