ਕਿਸਾਨਾਂ ਦੀਆਂ ਸੰਵਿਧਾਨਕ ਤੇ ਜਾਇਜ਼ ਨੂੰ ਕੇਂਦਰ ਪਹਿਲ ਦੇ ਆਧਾਰ ’ਤੇ ਹੱਲ ਕਰੇ : ਢੀਂਡਸਾ
Published : Nov 30, 2020, 9:22 pm IST
Updated : Nov 30, 2020, 9:22 pm IST
SHARE ARTICLE
Sukhdev Singh Dhindsa
Sukhdev Singh Dhindsa

ਪਾਰਟੀ ਵਰਕਰਾਂ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਕਿਹਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਦੇਸ਼ ਦੇ ਸੰਘਰਸ਼ ਕਰ ਰਹੇ ਅਨੰਦਾਤੇ ਦੀਆਂ ਵਾਜਬ ਮੰਗਾਂ ਪਹਿਲ ਦੇ ਆਧਾਰ ਤੇ ਮੰਨ ਕੇ ਮਸਲੇ ਦਾ ਨਿਪਟਾਰਾ ਕਰੇ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਬਾਰੇ ਮੰਗਾਂ ਬਿਲਕੁਲ ਵਾਜਬ ਤੇ ਸੰਵਿਧਾਨਕ ਹਨ। ਇਸ ਕਰ ਕੇ ਕੇਂਦਰ ਛੇਤੀ ਇਨ੍ਹਾਂ ਮੰਗਾਂ ਨੂੰ ਪੂਰੀ ਕਰ ਕੇ ਅੰਨਦਾਤਿਆਂ ਨੂੰ ਰਾਹਤ ਦੇਵੇ।

Sukhdev DhindsaSukhdev Dhindsa

ਸ. ਸੁਖਦੇਵ ਸਿੰਘ ਢੀਂਡਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਕਿਸਾਨਾਂ ਨੂੰ ਖ਼ਾਲਿਸਤਾਨੀ ਕਰਾਰ ਦੇਣ ਦੀ ਵੀ ਨਿੰਦਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ਼ਾਰਿਆਂ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਪਹਿਲਾਂ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਰੋਕਣ ਲਈ ਅਪਣੀਆਂ ਸਰਹੱਦਾਂ ਸੀਲ ਕੀਤੀਆਂ। ਉਸਤੋਂ ਬਾਅਦ ਜਦੋਂ ਕਿਸਾਨ ਸੰਘਰਸ਼ ਲਈ ਦਿੱਲੀ ਕੂਚ ਕਰਨ ਲੱਗੇ ਤਾਂ ਉਨ੍ਹਾਂ ਉਤੇ ਪੁਲਿਸ ਵਲੋਂ ਤਸ਼ੱਦਦ ਢਾਹਿਆ ਗਿਆ।

Sukhdev Singh DhindsaSukhdev Singh Dhindsa

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਫੌਰੀ ਕਿਸਾਨਾਂ ਨਾਲ ਗੱਲਬਾਤ ਕਰ ਕੇ ਮਸਲਾ ਹੱਲ ਕਰਨ ਲਈ ਕਿਹਾ ਹੈ। ਸ. ਢੀਂਡਸਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰ ਵਲੋਂ ਕੀਤੀ ਜਾ ਰਹੀ ਵਾਜਬ ਪੇਸ਼ਕਸ਼ ਬਾਰੇ ਵਿਚਾਰ ਕਰਨ ਤਾਂ ਕਿ ਇਹ ਮਸਲਾ ਸ਼ਾਂਤਮਈ ਢੰਗ ਨਾਲ ਨਿਪਟ ਸਕੇ। ਸ. ਢੀਂਡਸਾ ਨੇ ਅਪਣੇ ਪਾਰਟੀ ਵਰਕਰਾਂ ਨੂੰ ਰੋਸ਼ ਮਜ਼ਾਹਰੇ ਕਰ ਰਹੇ ਕਿਸਾਨਾਂ ਵਾਸਤੇ ਹਰ ਸੰਭਵ ਮਦਦ ਪਹੁੰਚਾਉਣ ਦੀ ਵੀ ਅਪੀਲ ਕੀਤੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement