ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਇੱਕ ਵਿਅਕਤੀ ਦੀ ਮੌਤ
Published : Nov 30, 2020, 10:50 am IST
Updated : Nov 30, 2020, 10:51 am IST
SHARE ARTICLE
accident
accident

ਇਸ ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ 'ਤੇ ਕਾਰ ਛੱਡ ਕੇ ਫ਼ਰਾਰ ਹੋ ਗਿਆ।

ਗੁਰੂਹਰਸਹਾਏ- ਪੰਜਾਬ 'ਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਤਾਜਾ ਮਾਮਲਾ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ 'ਤੇ ਪਿੰਡ ਪਿੰਡੀ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਇਕ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। 

ਦੱਸ ਦੇਈਏ ਕਿ ਪਿੰਡ ਮਾੜੇ ਕਲਾਂ ਦੇ ਰਹਿਣ ਵਾਲਾ ਬਲਜੀਤ ਸਿੰਘ ਆਪਣੇ ਪਿਤਾ ਲਖਵਿੰਦਰ ਸਿੰਘ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਜਾ ਰਿਹਾ ਸੀ ਤਾਂ ਸਾਹਮਣਿਓਂ ਆ ਰਹੀ ਇਕ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਬਲਜੀਤਸਿੰਘ ਦੀ ਮੌਤ ਹੋ ਗਈ ਅਤੇ ਲਖਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੁਕਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ 'ਤੇ ਕਾਰ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement