ਕਿਸਾਨਾਂ ਨਾਲ ਅਤਿਵਾਦੀਆਂ ਵਾਂਗ ਪੇਸ਼ ਆ ਰਹੀ ਹੈ ਕੇਂਦਰ ਸਰਕਾਰ : ਸੰਜੇ ਰਾਉਤ
Published : Nov 30, 2020, 2:46 am IST
Updated : Nov 30, 2020, 2:46 am IST
SHARE ARTICLE
image
image

ਕਿਸਾਨਾਂ ਨਾਲ ਅਤਿਵਾਦੀਆਂ ਵਾਂਗ ਪੇਸ਼ ਆ ਰਹੀ ਹੈ ਕੇਂਦਰ ਸਰਕਾਰ : ਸੰਜੇ ਰਾਉਤ

ਮੁੰਬਈ, 29 ਨਵੰਬਰ : ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਐਤਵਾਰ ਨੂੰ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ''ਅਤਿਵਾਦੀ'' ਹਨ ਅਤੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਨੂੰ ਦਿੱਲੀ ਵਿਚ ਦਾਖ਼ਲ ਹੋਣ ਦੀ ਆਗਿਆ ਨਹੀਂ ਦਿਤੀ ਜਾ ਰਹੀ।
ਰਾਉਤ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰ ਵਲੋਂ ਲਿਆਂਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਜ਼ਾਰਾਂ ਕਿਸਾਨ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ 'ਤੇ ਦਿੱਲੀ ਚਲੋ ਮੁਹਿੰਮ ਹੇਠ ਡਟੇ ਹੋਏ ਹਨ। ਰਾਉਤ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ ਦੀ ਆਗਿਆ ਨਹੀਂ  ਅਤੇ ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਅਤਿਵਾਦੀ ਹੋਣ ਅਤੇ ਕਿਸੇ ਹੋਰ ਦੇਸ਼ ਤੋਂ ਆਏ ਹੋਣ। ਸਰਕਾਰ ਨੂੰ ਕਿਸਾimageimageਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨਾ ਚਾਹੀਦਾ ਹੈ।          (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement