CM Bhagwant Mann ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ
Published : Nov 30, 2025, 1:24 pm IST
Updated : Nov 30, 2025, 1:24 pm IST
SHARE ARTICLE
CM Bhagwant Mann Wrote a Letter to Amit Shah Latest News in Punjabi
CM Bhagwant Mann Wrote a Letter to Amit Shah Latest News in Punjabi

ਜਾਣੋ ਕੀ ਕੀਤੀ ਮੰਗ

CM Bhagwant Mann Wrote a Letter to Amit Shah Latest News in Punjabi  ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਗਈ ਹੈ। ਇਸ 'ਚ ਉਨ੍ਹਾਂ ਵਲੋਂ ਫ਼ੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ਼.ਸੀ.ਆਈ.) ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦਾ ਮੁੱਦਾ ਚੁੱਕਿਆ ਗਿਆ ਹੈ। ਚਿੱਠੀ 'ਚ ਉਨ੍ਹਾਂ ਨੇ ਕਿਹਾ ਕਿ ਐਫ਼.ਸੀ.ਆਈ. ਪੰਜਾਬ ਅਤੇ ਚੰਡੀਗੜ੍ਹ ਦੇ ਜਨਰਲ ਮੈਨੇਜਰ ਲਈ ਪੰਜਾਬ ਦੇ ਆਈ.ਏ.ਐਸ. ਅਧਿਕਾਰੀ ਨੂੰ ਚੁਣਿਆ ਜਾਵੇ।

ਉਨ੍ਹਾਂ ਨੇ ਕਿਹਾ ਕਿ ਬਾਹਰੀ ਅਧਿਕਾਰੀ ਪੰਜਾਬ ਦੇ ਹਾਲਾਤ ਨੂੰ ਚੰਗੇ ਤਰੀਕੇ ਨਾਲ ਨਹੀਂ ਜਾਣ ਸਕਦੇ। ਇਸ ਲਈ ਐਫ਼.ਸੀ.ਆਈ. ਪੰਜਾਬ ਅਤੇ ਚੰਡੀਗੜ੍ਹ ਦਾ ਜਨਰਲ ਮੈਨੇਜਰ ਪੰਜਾਬ ਦਾ ਅਧਿਕਾਰੀ ਹੀ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੈਡਰ ਦੇ ਅਧਿਕਾਰੀ ਸੂਬੇ ਦੀ ਖ਼ਰੀਦ, ਭੰਡਾਰਣ ਅਤੇ ਵੰਡ ਪ੍ਰਣਾਲੀ ਦਾ ਪ੍ਰਤੱਖ ਤਜ਼ੁਰਬਾ ਰੱਖਦੇ ਹਨ, ਜੋ ਸੂਬਾ ਸਰਕਾਰ ਅਤੇ ਕੇਂਦਰ ਦੀ ਏਜੰਸੀਆਂ ਵਿਚਕਾਰ ਵਧੀਆ ਤਾਲਮੇਲ ਬਿਠਾਉਣ ਨੂੰ ਯਕੀਨੀ ਬਣਾਉਂਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਕੈਡਰ ਦੇ ਆਈ.ਏ.ਐਸ. ਅਧਿਕਾਰੀਆਂ ਦਾ ਇਕ ਪੈਨਲ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ। ਪਹਿਲੇ ਪੈਨਲ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ, ਜਿਸ ਤੋਂ ਬਾਅਦ ਇਸ ਨੂੰ ਸੋਧ ਕੇ ਭੇਜਿਆ ਗਿਆ ਪਰ ਇਸ ਪੈਨਲ ਨੂੰ ਵੀ ਮਨਜ਼ੂਰੀ ਨਾ ਦੇ ਕੇ ਕਿਸੇ ਹੋਰ ਕੈਡਰ ਦੇ ਆਈ.ਏ.ਐਸ. ਅਧਿਕਾਰੀ ਦੇ ਨਾਂ ਨੂੰ ਇਸ ਅਹਿਮ ਅਹੁਦੇ ਲਈ ਮਨਜ਼ੂਰੀ ਦਿੱਤੀ ਗਈ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement