ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ
Published : Nov 30, 2025, 9:06 pm IST
Updated : Nov 30, 2025, 9:06 pm IST
SHARE ARTICLE
Punjab Police arrests 74 drug smugglers along with 1.5 kg heroin
Punjab Police arrests 74 drug smugglers along with 1.5 kg heroin

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ 274ਵਾਂ ਦਿਨ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 74 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 274 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,634 ਹੋ ਗਈ ਹੈ।

ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1.6 ਕਿਲੋ ਗਾਂਜਾ, 25 ਕਿਲੋ ਭੁੱਕੀ, 349 ਨਸ਼ੀਲੀਆਂ ਗੋਲੀਆਂ ਅਤੇ 4.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 58 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 278 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 308 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement