ਕੈਨੇਡਾ ਤੋਂ ਕੱਢੀ ਗਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ

By : GAGANDEEP

Published : Nov 30, 2025, 7:16 am IST
Updated : Nov 30, 2025, 11:38 am IST
SHARE ARTICLE
Wife kills her husband Faridkot News
Wife kills her husband Faridkot News

2 ਸਾਲ ਪਹਿਲਾਂ ਹੋਇਆ ਸੀ ਮ੍ਰਿਤਕ ਗੁਰਵਿੰਦਰ ਸਿੰਘ ਦਾ ਵਿਆਹ

ਫ਼ਰੀਦਕੋਟ (ਗੁਰਿੰਦਰ ਸਿੰਘ) : ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਵਿਚ ਪ੍ਰੇਮ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਅਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦੀ ਬੇਰਹਿਮੀ ਨਾਲ ਕਤਲ ਕਰ ਦਿਤਾ। ਪੁਲਿਸ ਨੇ ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਤੇ ਉਸ ਦੇ ਪ੍ਰੇਮੀ ਹਰਕੰਵਲਪ੍ਰੀਤ ਸਿੰਘ ਵਾਸੀ ਪਿੰਡ ਬੱਲੂਆਣਾ ਜ਼ਿਲ੍ਹਾ ਬਠਿੰਡਾ ਨੂੰ ਨਾਮਜ਼ਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

ਜਾਣਕਾਰੀ ਮੁਤਾਬਕ ਐਨ.ਆਰ.ਆਈ. ਪਰਵਾਰ ਨਾਲ ਸਬੰਧਤ ਗੁਰਵਿੰਦਰ ਸਿੰਘ ਦਾ ਵਿਆਹ ਸਾਲ 2023 ਵਿਚ ਫ਼ਰੀਦਕੋਟ ਦੀ ਰਹਿਣ ਵਾਲੀ ਰੁਪਿੰਦਰ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਰੁਪਿੰਦਰ ਕੌਰ ਕੈਨੇਡਾ ਚਲੀ ਗਈ ਸੀ ਪਰ 2024 ਵਿਚ ਉਸ ਨੂੰ ਉੱਥੋਂ ਡਿਪੋਰਟ ਕਰ ਕੇ ਵਾਪਸ ਭੇਜ ਦਿਤਾ ਗਿਆ। ਇਸ ਦੌਰਾਨ ਉਸਦੇ ਬੱਲੂਆਣਾ ਨਿਵਾਸੀ ਹਰਕਮਲਪ੍ਰੀਤ ਸਿੰਘ ਨਾਲ ਪ੍ਰੇਮ ਸਬੰਧ ਬਣ ਗਏ, ਜੋ ਉਸਦੇ ਨਾਲ ਹੀ ਕੈਨੇਡਾ ਤੋਂ ਡਿਪੋਰਟ ਹੋਇਆ ਸੀ।

ਮ੍ਰਿਤਕ ਦੀ ਭੈਣ ਮਨਵੀਰ ਕੌਰ ਨੇ ਸ਼ਿਕਾਇਤ ਵਿਚ ਦਸਿਆ ਕਿ ਉਸਦਾ ਭਰਾ ਅਕਸਰ ਹੀ ਰੁਪਿੰਦਰ ਕੌਰ ਅਤੇ ਹਰਕੰਵਲਪ੍ਰੀਤ ਸਿੰਘ ਦੇ ਸਬੰਧਾਂ ਬਾਰੇ ਜਾਣਕਾਰੀ ਦਿੰਦਾ ਰਹਿੰਦਾ ਸੀ ਅਤੇ ਉਸ ਨੇ ਖਦਸ਼ਾ ਵੀ ਜ਼ਾਹਿਰ ਕੀਤਾ ਸੀ ਕਿ ਉਸ ਦਾ ਕਤਲ ਕਰਵਾਇਆ ਜਾ ਸਕਦਾ ਹੈ। ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਰੁਪਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਤਰਲੋਚਨ ਸਿੰਘ ਨੇ ਦਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕਤਲ ਦੀ ਇਹ ਵਾਰਦਾਤ ਪ੍ਰੇਮ ਸਬੰਧਾਂ ਦੇ ਚੱਲਦਿਆਂ ਅੰਜਾਮ ਦਿਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement