ਨਵਜੋਤ ਸਿੱਧੂ ਨੇ ਖੰਡਾ ਸਾਹਿਬ ਦੇ ਨਿਸ਼ਾਨ ਵਾਲਾ ਸ਼ਾਲ ਪਹਿਨਣ ਲਈ ਮੰਗੀ ਮੁਆਫੀ
Published : Dec 30, 2020, 11:40 am IST
Updated : Dec 30, 2020, 11:50 am IST
SHARE ARTICLE
Navjot Singh Sidhu'
Navjot Singh Sidhu'

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਸ ਨੂੰ ਸਿੱਖ ਜਗਤ ਕੋਲੋਂ ਮੁਆਫੀ ਮੰਗਣ ਲਈ ਆਖਿਆ ਸੀ

ਚੰਡੀਗੜ੍ਹ-  ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ੴ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ 'ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ,"ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਅਤੇ ਜੇਕਰ ਮੈਂ ਅਣਜਾਣੇ 'ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹੈ।"


navjot

ਬੀਤੇ ਦਿਨੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਸ ਨੂੰ ਸਿੱਖ ਜਗਤ ਕੋਲੋਂ ਮੁਆਫੀ ਮੰਗਣ ਲਈ ਆਖਿਆ ਸੀ। ਨਵਜੋਤ ਸਿੱਧੂ ਧਾਰਮਿਕ ਨਿਸ਼ਾਨੇ ਵਾਲੀ ਸ਼ਾਲ  ਪਾ ਕੇ ਕਿਸਾਨਾਂ ਦੇ ਵਿਚਕਾਰ ਜਲੰਧਰ ਦੇ ਸ਼ਾਹਕੋਟ ਪਹੁੰਚੇ ਸੀ, ਉਥੇ ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। 

navjot singh sidhu

ਜਿਕਰਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੱਧੂ ਨੇ ਇੱਕ ਪ੍ਰੋਗਰਾਮ ਦੌਰਾਨ ਸ਼ਾਲ ਪਾਇਆ ਸੀ ਜਿਸ 'ਤੇ ੴ ਅਤੇ ਖੰਡੇ ਦਾ ਨਿਸ਼ਾਨ ਬਣਿਆ ਹੋਇਆ ਸੀ। ਇਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਸਾਂਝੀਆਂ ਕੀਤੀਆਂ ਸਨ। ਇਸ ਸ਼ਾਲ ਕਰਕੇ ਹੁਣ ਉਨ੍ਹਾਂ ਨੂੰ ਸਿੱਖ ਜਥੇਬੰਦੀਆਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੀ ਸ਼ਿਕਾਇਤ ਸਿੱਖ ਯੂਥ ਪਾਵਰ ਆਫ਼ ਪੰਜਾਬ ਦੀ ਪੰਜ ਮੈਂਬਰੀ ਕਮੇਟੀ ਵਲੋਂ ਅਕਾਲ ਤਖ਼ਤ ਨੂੰ ਕੀਤੀ ਗਈ।

Giani Harpreet Singh

ਬੇਨਤੀ ਪੱਤਰ ਵਿੱਚ ਉਨ੍ਹਾਂ ਨੇ ਲਿਖਿਆ, "ਇਹ ਸਿੱਧੀ-ਸਿੱਧੀ ਪਵਿੱਤਰ ਗੁਰਬਾਣੀ ਦੀ ਬੇਅਦਬੀ ਹੈ। ਨਵਜੋਤ ਸਿੰਘ ਸਿੱਧੂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਖ਼ਤ ਹੁਕਮਨਾਮਾ ਜਾਰੀ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement