ਖੇਤੀ ਕਾਨੂੰਨਾਂ ਵਿਰੁਧ ਰੈਲੀ ਕੱਢ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਕਈ ਜ਼ਖ਼ਮੀ
Published : Dec 30, 2020, 12:44 am IST
Updated : Dec 30, 2020, 12:44 am IST
SHARE ARTICLE
image
image

ਖੇਤੀ ਕਾਨੂੰਨਾਂ ਵਿਰੁਧ ਰੈਲੀ ਕੱਢ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਕਈ ਜ਼ਖ਼ਮੀ

ਪਟਨਾ, 29 ਦਸੰਬਰ : ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁਧ ਰੈਲੀ ਕੱਢ ਰਹੇ ਰਾਜ ਭਵਨ ਵਲ ਜਾ ਰਹੇ ਪ੍ਰਦਰਸ਼ਨਕਾਰੀਆਂ 'ਤੇ ਮੰਗਲਵਾਰ ਨੂੰ ਪੁਲਿਸ ਨੇ ਲਾਠੀਚਾਰਜ ਕੀਤਾ ਜਿਸ 'ਚ ਕਈ ਲੋਕ ਜ਼ਖ਼ਮੀ ਹੋ ਗਏ | ਕਈ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਅਤੇ ਖੱਬੇ ਪੱਖੀ ਸਮਰਥਕਾਂ ਸਮੇਤ ਹਜ਼ਾਰਾਂ ਲੋਕਾਂ ਨੇ ਫ਼ਰੇਜ਼ਰ ਰੋਡ ਵਲ ਰੁਖ਼ ਕੀਤਾ ਜਿਸ ਨਾਲ ਆਵਾਜਾਈ ਠੱਪ ਪੈ ਗਈ | ਪੁਲਿਸ ਮੁਤਾਬਕ ਡਾਕ ਬੰਗਲਾ ਕ੍ਰਾਸਿੰਗ 'ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ | ਪੁਲਿਸ ਸੂਤਰਾਂ ਨੇ ਦਸਿਆ ਕਿ ਇਸ ਤੋਂ ਪਹਿਲਾਂ, ਰੈਲੀ ਸ਼ੁਰੂ ਹੋਣ ਦੇ ਸਥਾਨ ਗਾਂਧੀ ਮੈਦਾਨ 'ਤੇ ਪ੍ਰਦਰਸ਼ਨਕਾਰੀ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਰਮਿਆਨ ਝੜਪਾਂ ਸ਼ੁਰੂ ਹੋਈਆਂ ਸਨ ਕਿਉਾਕਿ ਪ੍ਰਦਰਸ਼ਨਕਾਰੀਆਂ ਨੇ ਮੈਦਾਨ 'ਚ ਸਿਰਫ਼ ਇਕ ਦੁਆਰ ਦੇ ਰਸਤੇ ਹੀ ਪ੍ਰਵੇਸ਼ ਦੇਣ 'ਤੇ ਇਤਰਾਜ਼ ਜਤਾਇਆ ਸੀ |

ਸੂਤਰਾਂ ਨੇ ਕਿਹਾ ਕਿ ਇਹ ਪਾਬੰਦੀ ਭੱਜ-ਦੌੜ ਵਰਗੀਆਂ ਸਥਿਤੀਆਂ ਤੋਂ ਬਚਣ ਲਈ ਲਾਈ ਗਈ ਸੀ ਪਰ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਇਹ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਹੈ | ਪੁਲਿਸ ਨੇ ਦਸਿਆ ਕਿ ਬਾਅਦ 'ਚ ਪ੍ਰਦਰਸ਼ਨਕਾਰੀ ਕਰੀਬ ਡੇਢ ਕਿਲੋਮੀਟਰ ਦੂਰੀ 'ਤੇ ਸਥਿਤ ਡਾਕ ਬੰਗਲਾ ਕ੍ਰਾਸਿੰਗ 'ਤੇ ਪਹੁੰਚ ਗਏ, ਜਿਥੇ ਮੌਜੂਦ ਅਧਿਕਾਰੀਆਂ ਨੇ ਉਨ੍ਹਾਂ ਨੂੰ ਦਸਿਆ ਕਿ ਇਥੋਂ ਅੱਗੇ ਉਨ੍ਹਾਂ ਦੇ ਮਾਰਚ ਦੀ ਮਨਜ਼ੂਰੀ ਨਹੀਂ ਦਿਤੀ ਜਾਵੇਗੀ | ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ | ਉਨ੍ਹਾਂ ਦਸਿਆ ਕਿ ਇਸ 'ਚ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ |                    (ਪੀਟੀਆਈ)imageimage

ਖੇਤੀ ਕਾਨੂੰਨਾਂ ਵਿਰੁਧ ਰੈਲੀ ਕੱਢ ਰਹੇ ਲੋਕਾਂ 'ਤੇ ਲਾਠੀਚਾਰਜ ਕਰਦੇ ਹੋਏ ਪੁਲਿਸ ਮੁਲਾਜ਼ਮ |       (ਪੀ.ਟੀ.ਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement