ਬੇਅਦਬੀ ਅਤੇ ਲੁਧਿਆਣਾ ਧਮਾਕੇ ਵਰਗੀਆਂ ਘਟਨਾਵਾਂ ਪੰਜਾਬ ਅਤੇ ਪੰਜਾਬੀਅਤ 'ਤੇ ਹਮਲੇ : ਅਰਵਿੰਦ ਕੇਜਰੀਵਾਲ
Published : Dec 30, 2021, 7:40 am IST
Updated : Dec 30, 2021, 7:40 am IST
SHARE ARTICLE
image
image

ਬੇਅਦਬੀ ਅਤੇ ਲੁਧਿਆਣਾ ਧਮਾਕੇ ਵਰਗੀਆਂ ਘਟਨਾਵਾਂ ਪੰਜਾਬ ਅਤੇ ਪੰਜਾਬੀਅਤ 'ਤੇ ਹਮਲੇ : ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 29 ਦਸੰਬਰ (ਨਰਿੰਦਰ ਸਿੰਘ ਝਾਮਪੁਰ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ  ਅਪੀਲ ਕੀਤੀ ਕਿ ਉਹ 31 ਨੂੰ  ਪਟਿਆਲਾ ਵਿਖੇ 'ਸ਼ਾਂਤੀ ਮਾਰਚ' ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਸਮਾਜ ਵਿਰੋਧੀ ਅਨਸਰਾਂ ਨੂੰ  ਦਿਖਾ ਦੇਣ ਕਿ ਪੰਜਾਬ ਦਾ ਹਰ ਭਾਈਚਾਰਾ ਇਕਜੁਟ ਹੈ | ਕੋਈ ਉਨ੍ਹਾਂ ਦਾ ਭਾਈਚਾਰਾ ਤੋੜ ਨਹੀਂ ਸਕਦਾ | ਪੰਜਾਬ ਦੇ ਲੋਕਾਂ ਨੂੰ  ਸੰਬੋਧਨ ਕਰਦੇ ਇਕ ਵੀਡੀਉ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਬੇਅਦਬੀ ਦੀ ਕੋਸ਼ਿਸ਼ ਅਤੇ ਲੁਧਿਆਣਾ ਅਦਾਲਤ ਵਿਚ ਧਮਾਕੇ ਵਰਗੀਆਂ ਘਟਨਾਵਾਂ ਪੰਜਾਬ ਅਤੇ ਪੰਜਾਬੀਅਤ 'ਤੇ ਹਮਲੇ ਹਨ |
ਉਨ੍ਹਾਂ ਦੁਹਰਾਇਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਬਹੁਤ ਹੀ ਦੁੱਖ ਦੀ ਗੱਲ ਹੈ ਅਤੇ ਫਿਰ ਲੁਧਿਆਣਾ ਦੀ ਅਦਾਲਤ ਵਿਚ ਹੋਇਆ ਧਮਾਕਾ ਇਹ ਸਾਬਤ ਕਰਦਾ ਹੈ ਕਿ ਕੁੱਝ ਸਿਆਸੀ ਤੌਰ 'ਤੇ ਪ੍ਰੇਰਿਤ ਤੱਤ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ  ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਚੰਨੀ ਸਰਕਾਰ ਦੀ ਨਿੰਦਾ ਕਰਦੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨਾਲੋਂ ਅਪਣੇ ਸੱਤਾ ਦੇ ਅਹੁਦਿਆਂ 'ਤੇ ਜ਼ਿਆਦਾ ਧਿਆਨ ਦਿੰਦੇ ਹਨ |
ਕੇਜਰੀਵਾਲ ਨੇ ਕਿਹਾ,''ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ ਕਿਉਂਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹਨ | ਇਸ ਤੋਂ ਪਹਿਲਾ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਨੇੜੇ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ | ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ 'ਗੁਟਕਾ ਸਾਹਿਬ' ਦੀ ਸਹੁੰ ਖਾ ਕੇ ਦੋਸ਼ੀਆਂ ਨੂੰ  ਸਲਾਖ਼ਾਂ ਪਿੱਛੇ ਡੱਕਣ ਦਾ ਵਾਅਦਾ ਕੀਤਾ ਸੀ | ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ
ਕਾਂਗਰਸ ਸਰਕਾਰ ਨੇ ਕੁੱਝ ਨਹੀਂ ਕੀਤਾ | ਕਾਂਗਰਸ ਪੰਜਾਬ ਵਿਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਵਲ ਧਿਆਨ ਦੇਣ ਦੀ ਬਜਾਏ ਅਪਣੇ ਘਰੇਲੂ ਕਾਟੋ-ਕਲੇਸ਼ ਵਿਚ ਰੁਝੀ ਹੋਈ ਹੈ |'' 31 ਦਸੰਬਰ ਨੂੰ  ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ 11 ਵਜੇ 'ਸ਼ਾਂਤੀ ਮਾਰਚ' ਪਟਿਆਲਾ ਵਿਖੇ ਸ਼ੇਰਾਂਵਾਲਾ ਗੇਟ ਤੋਂ ਸ਼ੁਰੂ ਹੋਵੇਗਾ | ਉਨ੍ਹਾਂ ਲੋਕਾਂ ਨੂੰ  ਅਪੀਲ ਕੀਤੀ ਕਿ ਉਹ ਅਪਣੇ ਪ੍ਰਵਾਰਾਂ ਅਤੇ ਦੋਸਤਾਂ-ਮਿੱਤਰਾਂ ਸਮੇਤ ਇਸ ਮਾਰਚ ਵਿਚ ਸ਼ਾਮਲ ਹੋ ਕੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਅਪਣੀ ਇਕਜੁਟਤਾ ਦਾ ਪ੍ਰਗਟਾਵਾ ਕਰਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement