ਟਰਾਂਸਪੋਰਟ ਮੰਤਰੀ ਵੱਲੋਂ ਨਵਿਆਉਣਯੋਗ ਊਰਜਾ ਖੇਤਰ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ‘ਤੇ ਜ਼ੋਰ
Published : Dec 30, 2021, 6:44 pm IST
Updated : Dec 30, 2021, 6:44 pm IST
SHARE ARTICLE
photo
photo

ਪੇਡਾ ਦੇ ਸੀਈਓ ਨਵਜੋਤ ਪਾਲ ਸਿੰਘ ਰੰਧਾਵਾ ਨੇ ਰਾਜਾ ਵੜਿੰਗ ਨੂੰ ਸੂਬੇ ਵਿੱਚ ਨਵਿਆਉਣਯੋਗ ਊਰਜਾ ਗਤੀਵਿਧੀਆਂ ਬਾਰੇ ਦਿੱਤੀ ਜਾਣਕਾਰੀ

 

ਚੰਡੀਗੜ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਿਆਉਣਯੋਗ ਊਰਜਾ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਹੋਰ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ‘ਤੇ ਜ਼ੋਰ ਦਿੱਤਾ ਹੈ।

PHOTOPHOTO

 

ਉਨਾਂ ਨੇ ਪੰਜਾਬ ਦੇ ਸ਼ਹਿਰਾਂ ਵਿੱਚ ਸੌਰ ਊਰਜਾ ਸਬੰਧੀ ਪ੍ਰਾਜੈਕਟਾਂ, ਬਾਇਓਮਾਸ-ਸੀਐਨਜੀ ਪ੍ਰੋਜੈਕਟਾਂ, ਹਾਈਡਲ ਪ੍ਰੋਜੈਕਟਾਂ ਆਦਿ ਬਾਰੇ ਡੂੰਘੀ ਦਿਲਚਸਪੀ ਦਿਖਾਈ। ਵੜਿੰਗ ਨੇ ਪੇਡਾ ਨੂੰ ਕਿਹਾ ਕਿ ਉਹ ਸੋਲਰ ਸਟਰੀਟ ਲਾਈਟਾਂ ਵਿੱਚ ਸੋਧ ਕਰਨ ਜੋ ਕਿ ਏ.ਐਮ.ਸੀ. ਮਿਆਦ ਅਧੀਨ ਹਨ।

 ਵੜਿੰਗ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਦਫਤਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ, ਪੀ.ਜੀ.ਐਲ. ਦੇ ਚੇਅਰਮੈਨ ਸ੍ਰੀ ਧਨਜੀਤ ਸਿੰਘ ਵਿਰਕ, ਪੀ.ਜੀ.ਐਲ. ਦੇ ਸੀਨੀਅਰ ਵਾਈਸ ਚੇਅਰਮੈਨ ਫਕੀਰ ਚੰਦ ਬਾਂਸਲ, ਪੀ.ਜੀ.ਐਲ ਦੇ ਵਾਈਸ ਚੇਅਰਮੈਨ ਰਜਨੀਸ਼ ਭਗਤ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਨਵਜੋਤ ਪਾਲ ਸਿੰਘ ਰੰਧਾਵਾ, ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਅਤੇ ਪੇਡਾ ਦੇ ਵਧੀਕ ਡਾਇਰੈਕਟਰ ਜਸਪਾਲ ਸਿੰਘ ਮੌਜੂਦ ਸਨ।

ਪੇਡਾ ਦੇ ਮੁੱਖ ਕਾਰਜਕਾਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਟਰਾਂਸਪੋਰਟ ਮੰਤਰੀ ਨੂੰ ਪੇਡਾ/ਪੀਜੀਐਲ ਦੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ/ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਵੜਿੰਗ ਨੇ ਨਵਿਆਉਣਯੋਗ ਊਰਜਾ ਗਤੀਵਿਧੀਆਂ ਵਿੱਚ ਰੰਧਾਵਾ ਦੇ ਯਤਨਾਂ ਦੀ ਸ਼ਲਾਘਾ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement