ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਗੁਰੂ ਜੀ ਦਾ ਪ੍ਰਕਾਸ਼ ਪੁਰਬ
Published : Dec 30, 2022, 7:14 am IST
Updated : Dec 30, 2022, 7:14 am IST
SHARE ARTICLE
IMAGE
IMAGE

ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਗੁਰੂ ਜੀ ਦਾ ਪ੍ਰਕਾਸ਼ ਪੁਰਬ

 

ਪਟਨਾ, 29 ਦਸੰਬਰ : ਅੱਜ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਦੁਨੀਆਂ ਵਿਚ ਧੂਮ ਧਾਮ ਨਾਲ ਮਨਾਇਆ ਗਿਆ | ਉਥੇ ਹੀ ਅੱਜ ਬਿਹਾਰ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ ਗਿਆ |  
ਪਟਨਾ ਸਾਹਿਬ ਵਿਖੇ ਮੁੱਖ ਮੰਤਰੀ ਨੀਤੀਸ਼ ਕੁਮਾਰ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ ਅਤੇ ਉਨ੍ਹਾਂ ਨੇ ਸੰਗਤ ਨੂੰ  ਵਿਸ਼ੇਸ਼ ਪੁਰਬ ਦੀ ਵਧਾਈ ਦਿਤੀ | ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ਼੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਕੀਤੇ ਗਏ ਇੰਤਜ਼ਾਮਾਂ ਦੀ ਸ਼ਾਲਾਘਾ ਵੀ ਕੀਤੀ |
ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਜੋ ਖਾਲਸਾ ਪੰਥ ਨੂੰ  ਦੇਣ ਹੈ ਉਸ ਨੂੰ  ਨਾ ਤਾਂ ਅੱਖਰਾਂ ਨਾਲ ਲਿਖਿਆ ਜਾ ਸਕਦਾ ਹੈ ਤੇ ਨਾ ਹੀ ਲਫਜ਼ਾਂ ਨਾਲ ਬਿਆਨ ਕੀਤਾ ਜਾ ਸਕਦਾ ਹੈ |
ਗੁਰੂ ਗੋਬਿੰਦ ਸਿੰਘ ਜੀ ਨੇ ਅਪਣਾ ਪ੍ਰਵਾਰ ਵਾਰ ਕੇ ਸਾਨੂੰ ਪਵਿੱਤਰ ਬਾਣੀ ਨਾਲ ਜੁੜਨ ਦਾ ਸਿਧਾਂਤ ਬਖਸ਼ਿਆ ਹੈ ਤੇ ਉਨ੍ਹਾਂ ਦੀ ਇਹ ਦੇਣ ਕਦੇ ਵੀ ਨਹੀਂ ਭੁੱਲੀ ਜਾ ਸਕਦੀ | ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ  ਇਹ ਅਪੀਲ ਕੀਤੀ ਕਿ ਲੋਕਾਂ ਨੂੰ  ਲੋੜ ਹੈ ਅੱਜ ਖੰਡੇ ਬਾਟੇ ਦੀ ਪਾਹੁਲ ਛਕ ਕੇ, ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਦੀ ਬਾਣੀ ਨਾਲ ਜੁੜਨ ਦੀ | ਇਸ ਦੇ ਨਾਲ ਮੁੱਖ ਮੰਤਰੀ ਨਿਤੀਸ਼ ਕੁਮਾਰ ਜਦੋਂ ਹੀ ਤਖ਼ਤ ਸ੍ਰੀ ਪਟਨਾ ਸਾਹਿ ਵਿਖੇ ਪਹੁੰਚੇ ਤਾਂ ਸਿੱਖ ਸ਼ਰਧਾਲੂਆਂ ਨੇ ਉਨ੍ਹਾਂ ਦਾ ਭਰਪੂਰ ਸੁਆਗਤ ਕੀਤਾ | ਨਿਤੀਸ਼ ਕੁਮਾਰ ਨੇ ਦਰਬਾਰ ਸਹਿਬ ਵਿਚ ਅਪਣੀ ਹਾਜ਼ਰੀ ਲਗਵਾਈ ਅਤੇ ਮੱਥਾ ਟੇਕਿਆ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ |
ਮੁੱਖ ਮੰਤਰੀ ਦੀ ਆਮਦ ਨੂੰ  ਲੈ ਕੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ | ਇਸ ਦੌਰਾਨ ਮੁੱਖ ਮੰਤਰੀ ਨਿਤੀਸ ਕੁਮਾਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜੀਵਨ ਤਿਆਗ ਅਤੇ ਸਮਰਪਣ ਪ੍ਰਤੀ ਬੀਤਿਆ | ਉਨ੍ਹਾਂ ਕਿਹਾ ਕਿ ਲੋਕਾਂ ਨੂੰ  ਉਨ੍ਹਾਂ ਦੇ ਜੀਵਨ ਤੋਂ ਸਿਖਿਆ ਲੈ ਕੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਗੱਲਾਂ ਨੂੰ  ਅਪਣੇ ਜੀਵਨ ਵਿਚ ਲਾਗੂ ਕਰਨਾ ਚਾਹੀਦਾ ਹੈ ਤਾਂ ਹੀ ਜੀਵਨ ਸਾਰਥਕ ਹੋਵੇਗਾ | ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਨੂੰ  ਅੱਜ ਇਸ ਖਾਸ ਪੁਰਬ ਮੌਕੇ ਭਾਂਤ-ਭਾਂਤ ਦੇ ਫੁੱਲਾਂ ਨਾਲ ਸਜਾਇਆ ਗਿਆ ਅਤੇ ਇਥੇ ਲੰਗਰ ਵੀ ਅਤੁੱਟ ਵਰਤਿਆ | ਸੰਗਤਾਂ ਨੇ ਦੂਰ-ਦੂਰ ਤੋਂ ਆ ਕੇ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ |         (ਏਜੰਸੀ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement