ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 3 ਜਨਵਰੀ ਨੂੰ
Published : Dec 30, 2023, 4:32 pm IST
Updated : Dec 30, 2023, 4:32 pm IST
SHARE ARTICLE
File Photo
File Photo

ਟੇਬਲ ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਹੰਸ ਰਾਜ ਸਟੇਡੀਅਮ, ਜਲੰਧਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

 

ਚੰਡੀਗੜ੍ਹ - ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੀਆਂ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਮਲਟੀਪਰਪਜ਼ ਸਟੇਡੀਅਮ, ਸੈਕਟਰ 78, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਵੇਰੇ 10 ਵਜੇ ਅਤੇ ਟੇਬਲ ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਹੰਸ ਰਾਜ ਸਟੇਡੀਅਮ, ਜਲੰਧਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ

ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement