Joginder Pal Bhoa ਪਠਾਨਕੋਟ ਦੀ ਅਦਾਲਤ 'ਚ ਪੇਸ਼, 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ 
Published : Dec 30, 2023, 3:19 pm IST
Updated : Dec 30, 2023, 3:19 pm IST
SHARE ARTICLE
Congress ex-MLA Joginder Pal Bhoa
Congress ex-MLA Joginder Pal Bhoa

ਨਾਜਾਇਜ਼ ਮਾਈਨਿੰਗ ਕਰਦੇ ਹੋਏ ਕੀਤਾ ਗਿਆ ਸੀ ਗ੍ਰਿਫ਼ਤਾਰ 

ਪਠਾਨਕੋਟ - ਕੱਲ੍ਹ ਦੇਰ ਸ਼ਾਮ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਪਠਾਨਕੋਟ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਅਤੇ ਪੁਲਿਸ ਨਾਲ ਦੁਰਵਿਵਹਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਉਹ ਬੀਤੀ ਦੇਰ ਰਾਤ ਤੋਂ ਪੁਲਿਸ ਹਿਰਾਸਤ ਵਿਚ ਹਸਪਤਾਲ ਦੇ ਬੈੱਡ ’ਤੇ ਪਏ ਸਨ ਅਤੇ ਅੱਜ ਬਾਅਦ ਦੁਪਹਿਰ ਉਹਨਾਂ ਨੂੰ ਮਾਣਯੋਗ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ।

ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਦੇ ਬਾਹਰ ਜੋਗਿੰਦਰ ਪਾਲ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ, ਉਥੇ ਹੀ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ। ਸਮਰਥਕਾਂ ਨੇ ਕਿਹਾ ਕਿ ਜੋਗਿੰਦਰ ਪਾਲ ਸਿਰਫ਼ ਸਿਆਸਤ ਦਾ ਸ਼ਿਕਾਰ ਹੋ ਰਿਹਾ ਹੈ। ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਪਠਾਨਕੋਟ ਜ਼ਿਲ੍ਹੇ ਵਿਚ ਰਾਵੀ ਨਦੀ ਦੇ ਨੇੜੇ ਇੱਕ ਕਰੱਸ਼ਰ ਸਾਈਟ ਦਾ ਮਾਲਕ ਹੈ।

ਇਹ ਸਾਈਟ ਜੋਗਿੰਦਰ ਪਾਲ ਦੀ ਪਤਨੀ ਦੇ ਨਾਂ 'ਤੇ ਹੈ। ਸ਼ੁੱਕਰਵਾਰ ਨੂੰ ਮਾਈਨਿੰਗ ਵਿਭਾਗ ਨੂੰ ਇਸ ਜਗ੍ਹਾ 'ਤੇ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ। ਮਾਈਨਿੰਗ ਵਿਭਾਗ ਦੇ ਅਧਿਕਾਰੀ ਐਸ.ਡੀ.ਓ ਦੀ ਅਗਵਾਈ ਵਿਚ ਮੌਕੇ ’ਤੇ ਪੁੱਜੇ ਤਾਂ ਜੋਗਿੰਦਰ ਪਾਲ ਪਹਿਲਾਂ ਹੀ ਉਥੇ ਮੌਜੂਦ ਸਨ। ਮੌਕੇ 'ਤੇ ਨਜਾਇਜ਼ ਮਾਈਨਿੰਗ ਹੁੰਦੀ ਦੇਖ ਕੇ ਐਸ.ਡੀ.ਓ ਨੇ ਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤ ਕਰ ਲਿਆ ਤੇ ਜੋਗਿੰਦਰਪਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।   

(For more news apart from Congress ex-MLA Joginder Pal Bhoa, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement