Weather Update: ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ, ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ 
Published : Dec 30, 2023, 6:40 pm IST
Updated : Dec 30, 2023, 6:40 pm IST
SHARE ARTICLE
 Weather Update:  Dense fog in Punjab and Haryana, minimum temperature close to normal
Weather Update: Dense fog in Punjab and Haryana, minimum temperature close to normal

ਬਠਿੰਡਾ ਅਤੇ ਫਰੀਦਕੋਟ ’ਚ ਤਾਪਮਾਨ 8 ਡਿਗਰੀ ਸੈਲਸੀਅਸ ਨੂੰ ਛੂਹ ਗਿਆ

 

Weather Update: ਪੰਜਾਬ ਅਤੇ ਹਰਿਆਣਾ ’ਚ ਸਨਿਚਰਵਾਰ ਨੂੰ ਸੰਘਣੀ ਧੁੰਦ ਰਹੀ ਜਦਕਿ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਿਹਾ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਧੁੰਦ ਕਾਰਨ ਸਵੇਰੇ ਜ਼ਿਆਦਾਤਰ ਇਲਾਕਿਆਂ ’ਚ ਦ੍ਰਿਸ਼ਤਾ ਘੱਟ ਸੀ। ਪਿਛਲੇ ਕਈ ਦਿਨਾਂ ਤੋਂ ਦੋਹਾਂ  ਸੂਬਿਆਂ ਦੇ ਜ਼ਿਆਦਾਤਰ ਹਿੱਸਿਆਂ ਅਤੇ ਉਨ੍ਹਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਸੰਘਣੀ ਧੁੰਦ ਛਾਈ ਹੋਈ ਹੈ। 

ਹਾਲਾਂਕਿ, ਜ਼ਿਆਦਾਤਰ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਿਹਾ। ਪੰਜਾਬ ਦੇ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ, ਪਟਿਆਲਾ ’ਚ 8.9 ਡਿਗਰੀ ਸੈਲਸੀਅਸ ਅਤੇ ਲੁਧਿਆਣਾ ’ਚ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਬਠਿੰਡਾ ਅਤੇ ਫਰੀਦਕੋਟ ’ਚ ਤਾਪਮਾਨ 8 ਡਿਗਰੀ ਸੈਲਸੀਅਸ ਨੂੰ ਛੂਹ ਗਿਆ। ਹਰਿਆਣਾ ਦੇ ਹਿਸਾਰ ’ਚ ਤਾਪਮਾਨ 7.7 ਡਿਗਰੀ ਸੈਲਸੀਅਸ, ਅੰਬਾਲਾ ’ਚ 9.1 ਡਿਗਰੀ ਸੈਲਸੀਅਸ, ਸਿਰਸਾ ’ਚ 9.2 ਡਿਗਰੀ ਸੈਲਸੀਅਸ, ਕਰਨਾਲ ’ਚ 9.6 ਡਿਗਰੀ ਸੈਲਸੀਅਸ ਅਤੇ ਰੋਹਤਕ ’ਚ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 8.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

(For more news apart from Weather Update, stay tuned to Rozana Spokesman)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement