Punjab School Winter Vacation: ਪੰਜਾਬ 'ਚ ਵਧ ਸਕਦੀਆਂ ਨੇ ਸਰਦੀਆਂ ਦੀਆਂ ਛੁੱਟੀਆਂ?
Published : Dec 30, 2024, 1:15 pm IST
Updated : Dec 30, 2024, 1:21 pm IST
SHARE ARTICLE
Punjab School Winter Vacation latest News in punjabi
Punjab School Winter Vacation latest News in punjabi

Punjab School Winter Vacation: ਪੰਜਾਬ ਵਿਚ ਚੱਲ ਰਹੀ ਹੈ ਸੀਤ ਲਹਿਰ

Punjab School Winter Vacation:  ਪੰਜਾਬ ਵਿਚ ਠੰਢ ਦਾ ਕਹਿਰ ਜਾਰੀ ਹੈ। ਸਕੂਲੀ ਵਿਦਿਆਰਥੀਆਂ ਨੂੰ ਫ਼ਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਹਨ। ਉਹਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਹੋ ਸਕਦਾ ਹੈ। ਇਹ ਵਾਧਾ ਕਿੰਨੇ ਦਿਨਾਂ ਦਾ ਹੋਵੇਗਾ ਇਸ ਬਾਰੇ ਅਜੇ ਕੋਈ ਵੀ ਅਪਡੇਟ ਨਹੀਂ ਆਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧ ਸਕਦੀਆਂ ਹਨ। ਪੰਜਾਬ ਵਿਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਚਿੰਤਾ 'ਚ ਹਨ ਅਤੇ ਸ਼ਾਇਦ ਇਸੇ ਚਿੰਤਾ ਕਰ ਕੇ ਪੰਜਾਬ ਸਰਕਾਰ ਵੀ ਛੁੱਟੀਆਂ ਬਾਰੇ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ। 

ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤਕ ਪਹੁੰਚ ਸਕਦੀ ਹੈ। ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।

ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖ਼ਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement