ਫੂਡ ਸੇਫਟੀ ਵਿਭਾਗ ਦੀ ਟੀਮ ਨੇ ਭਬਾਤ 'ਚ ਚੱਲ ਰਹੀ ਦੁੱਧ,ਪਨੀਰ, ਦਹੀਂ ਤੇ ਘਿਓ ਦੀ ਫੈਕਟਰੀ 'ਤੇ ਮਾਰਿਆ ਛਾਪਾ

By : JAGDISH

Published : Dec 30, 2025, 2:31 pm IST
Updated : Dec 30, 2025, 2:31 pm IST
SHARE ARTICLE
Food Safety Department team raids milk, cheese, curd and ghee factory in Bhabat
Food Safety Department team raids milk, cheese, curd and ghee factory in Bhabat

ਸੈਂਪਲ ਭਰ ਕੇ ਜਾਂਚ ਲਈ ਭੇਜੇ, ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ ਕਾਰਵਾਈ

ਜ਼ੀਰਕਪੁਰ : ਫੂਡ ਸੇਫਟੀ ਵਿਭਾਗ ਅਤੇ ਜ਼ੀਰਕਪੁਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਪ੍ਰਭਾਤ ਗੋਦਾਮ ਖੇਤਰ ਵਿੱਚ ਚੱਲ ਰਹੀ ਇੱਕ ਗੈਰਕਾਨੂੰਨੀ ਡੇਅਰੀ ਉਤਪਾਦ ਫੈਕਟਰੀ ਉੱਤੇ ਛਾਪਾ ਮਾਰਿਆ। ਪ੍ਰਾਪਤ  ਜਾਣਕਾਰੀ ਅਨੁਸਾਰ ਇਸ ਫੈਕਟਰੀ ਵਿੱਚ ਦੁੱਧ, ਪਨੀਰ, ਦਹੀ ਅਤੇ ਘਿਓ ਵਰਗੇ ਖਾਣ ਵਾਲੇ ਪਦਾਰਥ ਤਿਆਰ ਕੀਤੇ ਜਾ ਰਹੇ ਸਨ, ਜਿਨ੍ਹਾਂ ਦੀ ਸਪਲਾਈ ਪੂਰੇ ਜ਼ੀਰਕਪੁਰ ਖੇਤਰ ਵਿੱਚ ਕੀਤੀ ਜਾ ਰਹੀ ਸੀ।

ਸ਼ਿਕਾਇਤ ਮਿਲਣ ਤੋਂ ਬਾਅਦ ਫੂਡ ਸੇਫਟੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਮੌਕੇ ਉੱਤੇ ਪਹੁੰਚ ਕੇ ਫੈਕਟਰੀ ਦਾ ਨਿਰੀਖਣ ਕੀਤਾ। ਇਸ ਮੌਕੇ ਦੁੱਧ ਅਤੇ ਦੁੱਧ ਉਤਪਾਦਾਂ ਦੇ ਕਈ ਸੈਂਪਲ ਭਰੇ ਗਏ, ਜਿਨ੍ਹਾਂ ਨੂੰ ਜਾਂਚ ਲਈ ਲੈਬ ਵਿੱਚ ਭੇਜ ਦਿੱਤਾ ਗਿਆ ਹੈ।

ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੈਂਪਲ ਰਿਪੋਰਟ ਆਉਣ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਪਾਈ ਜਾਣ ਉੱਤੇ ਫੈਕਟਰੀ ਸੰਚਾਲਕ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਤੋਂ ਬਾਅਦ ਖੇਤਰ ਵਿੱਚ ਖਾਣ ਵਾਲੀਆਂ ਵਸਤੂਆਂ ਦੀ ਸੁਰੱਖਿਆ ਨੂੰ ਲੈ ਕੇ ਹੜਕੰਪ ਮਚ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਗੈਰਕਾਨੂੰਨੀ ਕਾਰੋਬਾਰੀਆਂ ਵਿਰੁੱਧ ਅੱਗੇ ਵੀ ਕਾਰਵਾਈ ਜਾਰੀ ਰਹੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement