ਪੰਜਾਬ ਦੇ 31000 ਕਰੋੜ ਕਰਜ਼ੇ ਦੇ ਹੱਲ ਲਈ ਵਿੱਤ ਕਮੇਟੀ ਦਾ ਗਠਨ, ਜਾਣੋਂ ਕੀ ਹੋਵੇਗੀ ਜ਼ਿੰਮੇਵਾਰੀ
Published : Jan 31, 2019, 5:09 pm IST
Updated : Jan 31, 2019, 5:24 pm IST
SHARE ARTICLE
Finance Commission
Finance Commission

ਵਿੱਤ ਕਮਿਸ਼ਨ ਨੇ 31000 ਕਰੋੜ ਰੁਪਏ ਦੇ ਕਰਜ਼ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਐਨ ਕੇ ਸਿੰਘ ਇਸਦਾ ਐਲਾਨ ਬੁੱਧਵਾਰ....

ਚੰਡੀਗੜ੍ਹ : ਵਿੱਤ ਕਮਿਸ਼ਨ ਨੇ ਪੰਜਾਬ ਦੇ 31000 ਕਰੋੜ ਰੁਪਏ ਦੇ ਕਰਜ਼ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਐਨ ਕੇ ਸਿੰਘ ਇਸ ਦਾ ਐਲਾਨ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕੀਤਾ। ਇਹ ਕਮੇਟੀ 6 ਹਫ਼ਤਿਆਂ ਅੰਦਰ-ਅੰਦਰ ਅਪਣੀਆਂ ਸਿਫ਼ਾਰਸ਼ਾਂ ਕਮਿਸ਼ਨ ਕੋਲ ਪੇਸ਼ ਕਰੇਗੀ। ਉਨ੍ਹਾਂ ਕਿਸਾਨ ਕਰਜ਼ ਮੁਆਫ਼ੀ ਦੇ ਮਾਮਲੇ ਵਿਚ ਬੋਲਦੇ ਹੋਏ ਕਿਹਾ ਕਿ ਇਹ ਵਿੱਤ ਕਮਿਸ਼ਨ ਦੇ ਦਾਇਰੇ ਤੋਂ ਬਾਹਰ ਹੈ, ਜਿਸ ਵਿਚ ਵਿੱਤ ਕਮਿਸ਼ਨ ਦਖ਼ਲ-ਅੰਦਾਜ਼ੀ ਨਹੀਂ ਕਰ ਸਕਦਾ।

Captain Amrinder singh Captain Amrinder singh

ਦੱਸਣਯੋਗ ਹੈ ਕਿ ਉੱਚ ਪੱਧਰੀ ਕਮਿਸ਼ਨ ਐਨ.ਕੇ. ਸਿੰਘ ਦੀ ਅਗਵਾਈ ਵਿਚ 4 ਦਿਨਾਂ ਦੇ ਦੌਰੇ ‘ਤੇ ਪੰਜਾਬ ਆਇਆ ਹੈ, ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਮਿਸ਼ਨ ਦੇ ਚੇਅਕਮੈਨ ਐਨ.ਕੇ. ਸਿੰਘ ਨਾਲ ਮੀਟਿੰਗ ਰੱਖੀ ਗਈ ਸੀ। ਇਸ ਮੀੰਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੈਬਨਿਟ ਮੰਤਰੀ ਬ੍ਰਹਮਹਿੰਦਰਾ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement