ਕਿਸਾਨਾਂ ’ਤੇ ਹਮਲਾ ਕਰਨ ਵਾਲਿਆਂ ਵਿਰੁਧ ਕੇਸ ਦਰਜ ਕੀਤੇ ਜਾਣ: ਅਕਾਲੀ ਦਲ
Published : Jan 31, 2021, 12:33 am IST
Updated : Jan 31, 2021, 12:33 am IST
SHARE ARTICLE
image
image

ਕਿਸਾਨਾਂ ’ਤੇ ਹਮਲਾ ਕਰਨ ਵਾਲਿਆਂ ਵਿਰੁਧ ਕੇਸ ਦਰਜ ਕੀਤੇ ਜਾਣ: ਅਕਾਲੀ ਦਲ

ਚੰਡੀਗੜ੍ਹ, 30 ਜਨਵਰੀ (ਭੁੱਲਰ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰ ਸਰਕਾਰ ਦਿੱਲੀ ਪੁਲਿਸ ਦੇ ਉਨ੍ਹਾਂ ਸਾਰੇ ਅਧਿਕਾਰੀਆਂ ਤੇ ਭਾਜਪਾ ਦੇ ਗੁੰਡਿਆਂ ਵਿਰੁਧੋ ਫ਼ੌਜਦਾਰੀ ਕਾਰਵਾਈ ਸ਼ੁਰੂ ਕਰੇ ਜਿਨ੍ਹਾਂ ਨੇ ਸਿੰਘੂ ਬਾਰਡਰ ’ਤੇ ਕਿਸਾਨ ਕੈਂਪਾਂ ’ਤੇ ਹਮਲਾ ਕਰ ਕੇ ਸਰਕਾਰੀ ਅਤਿਵਾਦ ਵਿਚ ਸ਼ਮੂਲੀਅਤ ਕੀਤੀ ਅਤੇ ਸਿੱਖ ਨੌਜਵਾਨਾਂ ਨੂੰ ਬੇਰਹਿਮੀ ਨਾਲ ਮਾਰਿਆ ਅਤੇ ਉਨ੍ਹਾਂ ਦੇ ਧਾਰਮਕ ਕੱਕਾਰਾਂ ਦੀ ਬੇਅਦਬੀ ਕੀਤੀ। ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਇਕ ਪ੍ਰੈੱਸ ਕਾਨਫ਼ਰੰਸ ਨੁੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਕਿਉਂਕਿ ਦਿੱਲੀ ਪੁਲਿਸ ਦੇ ਨਾਲ ਗਏ ਭਾਜਪਾ ਦੇ ਗੁੰਡਿਆਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ, ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਵਿਰੁਧ ਢੁਕਵੇਂ ਕੇਸ ਦਰਜ ਕਰਨੇ ਚਾਹੀਦੇ ਹਨ ਅਤੇ ਇਸ ਮਗਰੋਂ ਅਗਲੇਰੀ ਕਾਰਵਾਈ ਕਰਨੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਸਬੰਧ ਵਿਚ ਮੁੱਖ ਮੰਤਰੀ ਨੂੰ ਰਸਮੀ ਸ਼ਿਕਾਇਤ ਸੌਂਪੇਗਾ ਅਤੇ ਮੰਗ ਕਰੇਗਾ ਕਿ ਜੇਕਰ ਮੁੱਖ ਮੰਤਰੀ ਨੇ ਮਾਮਲੇ ਵਿਚ ਢੁਕਵੀਂ ਕਾਰਵਾਈ ਨਾ ਕੀਤੀ ਤਾਂ ਫਿਰਇਸ ਤੋਂ ਸਪੱਸ਼ਟ ਹੋ ਜਾਵੇਗਾ ਕਿ ਮੁੱਖ ਮੰਤਰੀ ਆਪ ਭਾਜਪਾ ਨਾਲ ਰਲੇ ਹੋਏ ਹਨ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement