ਬਟਾਲਾ ’ਚ ਇਨਸਾਨੀਅਤ ਸ਼ਰਮਸਾਰ, ਸੜਕ ਕੰਢੇ ਲਿਫ਼ਾਫ਼ੇ ’ਚ ਪਿਆ ਮਿਲਿਆ ‘ਭਰੂਣ’
Published : Jan 31, 2021, 12:37 am IST
Updated : Jan 31, 2021, 12:37 am IST
SHARE ARTICLE
image
image

ਬਟਾਲਾ ’ਚ ਇਨਸਾਨੀਅਤ ਸ਼ਰਮਸਾਰ, ਸੜਕ ਕੰਢੇ ਲਿਫ਼ਾਫ਼ੇ ’ਚ ਪਿਆ ਮਿਲਿਆ ‘ਭਰੂਣ’

ਬਟਾਲਾ, 30 ਜਨਵਰੀ (ਪਪ): ਬਟਾਲਾ ਦੇ ਖਜੂਰੀ ਗੇਟ ਮੁਹੱਲੇ ’ਚ ਸਨਿਚਰਵਾਰ ਸਵੇਰੇ ਉਸ ਵੇਲੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ, ਜਦੋਂ ਸੜਕ ਕੰਢੇ ਇਕ ਲਿਫ਼ਾਫ਼ੇ ’ਚ ਸੁੱਟਿਆ ਹੋਇਆ ਬੱਚੇ ਦਾ ਭਰੂਣ ਬਰਾਮਦ ਕੀਤਾ ਗਿਆ। ਜਾਣਕਾਰੀ ਮੁਤਾਬਕ ਇਸ ਘਟਨਾ ਦੀ ਸੂਚਨਾ ਰਾਹਗੀਰਾਂ ਵਲੋਂ ਪੁਲਿਸ ਨੂੰ ਦਿਤੀ ਗਈ ਸੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਬੱਚੇ ਦੇ ਭਰੂਣ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿਤਾ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ। ਸਿਟੀ ਪੁਲਸ ਥਾਣੇ ਦੇ ਇੰਚਾਰਜ ਦਾ ਕਹਿਣਾ ਹੈ ਕਿ ਇਸ ਸਬੰਧੀ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਬਾਰੇ ਗੱਲ ਕਰਦਿਆਂ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ. ਸੰਜੀਵ ਭੱਲਾ ਨੇ ਕਿਹਾ ਕਿ ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਅੱਜ ਦੇ ਜ਼ਮਾਨੇ ’ਚ ਵੀ ਕੁੱਝ ਲੋਕ ਇਸ ਗੱਲ ਨੂੰ ਸਮਝਣ ਲਈ ਤਿਆਰ ਨਹੀਂ ਹੋ ਰਹੇ ਕਿ ਭਰੂਣ ਹਤਿਆ ਕਰਨਾ ਕਿੰਨਾ ਵੱਡਾ ਪਾਪ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਟੀਆ ਕੰਮ ਕਰਨ ਵਾਲੇ ਲੋਕਾਂ ਵਿਰੁਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਫ਼ੋਟੋ: ਬਟਾਲਾ-ਭਰੂਣ
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement