ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 305 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ : ਮੁੱਖ ਚੋਣ
Published : Jan 31, 2022, 11:28 pm IST
Updated : Jan 31, 2022, 11:28 pm IST
SHARE ARTICLE
image
image

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 305 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 31 ਜਨਵਰੀ (ਸ.ਸ.ਸ.) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫ਼ੋਰਸਮੈਂਟ ਟੀਮਾਂ ਵਲੋਂ ਸੂਬੇ ਵਿਚੋਂ 30 ਜਨਵਰੀ, 2022 ਤਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿਚ 305 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦਸਿਆ ਕਿ ਨਿਗਰਾਨ ਟੀਮਾਂ ਨੇ 12.11 ਕਰੋੜ ਰੁਪਏ ਦੀ 26.64 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫ਼ੋਰਸਮੈਂਟ ਵਿੰਗਾਂ ਵਲੋਂ 273.13 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 18.48 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦਸਿਆ ਕਿ 1197 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2860 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 1835 ਵਿਅਕਤੀਆਂ ਵਿਰੁਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 696 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਗੈਰ ਜਮਾਨਤੀ ਵਾਰੰਟਾਂ ਦੇ 2630 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 58 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 14997 ਨਾਕੇ ਲਾਏ ਗਏ ਹਨ।
ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 376451 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 65 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement