ਗੁਰਦਾਸਪੁਰ: ਬਾਰਡਰ ’ਤੇ ਮੁੜ ਦਿਖਿਆ ਪਾਕਿਸਤਾਨੀ ਡਰੋਨ, BSF ਨੇ ਕੀਤੇ 14 ਰਾਊਂਡ ਫਾਇਰ
Published : Jan 31, 2023, 11:00 am IST
Updated : Jan 31, 2023, 11:29 am IST
SHARE ARTICLE
photo
photo

ਇਲਾਕੇ ’ਚ ਚਲਾਇਆ ਗਿਆ ਸਰਚ ਅਭਿਆਨ

 

ਗੁਰਦਾਸਪੁਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਲਗਾਤਾਰ ਸਰਹੱਦੀ ਖੇਤਰਾਂ ’ਚ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ।  ਇੱਕ ਵਾਰ ਫਿਰ ਤੋਂ ਗੁਰਦਾਸਪੁਰ ਦੇ ਸਰਹੱਦੀ ਖੇਤਰ ’ਚ ਡਰੋਨ ਦੇਖਿਆ ਗਿਆ ਜਿਸ ’ਤੇ ਬੀਐਸਐਫ ਦੇ ਜਵਾਨਾਂ ਨੇ ਫਾਈਰਿੰਗ ਕਰ ਦਿੱਤੀ। 

ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਦੀ 58 ਬੀਓਪੀ ਦੀ ਆਦੀਆ ਪੋਸਟ ’ਤੇ ਡਰੋਨ  ਦਿਖਾਈ ਦਿੱਤਾ ਜਿਸ ’ਤੇ ਬੀਐਸਐਫ ਦੇ ਜਵਾਨਾਂ ਨੇ 14 ਰਾਊਂਡ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਾਸੇ ਨੂੰ ਚਲਾ ਗਿਆ। ਡਰੋਨ ਦੇਖੇ ਜਾਣ ਵਾਲੀ ਥਾਂ ’ਤੇ ਬੀਐਸਐਫ ਅਤੇ ਪੁਲਿਸ ਵੱਲੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ- ਅਮਰੀਕਾ ਦੇ ਫਲੋਰੀਡਾ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ, 10 ਲੋਕ ਜ਼ਖ਼ਮੀ, ਦੋ ਦੀ ਹਾਲਤ ਗੰਭੀਰ

ਦੱਸਣਯੋਗ ਹੈ ਕਿ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋ ਕੇ ਡਰੋਨ ਰਾਹੀਂ ਨਸ਼ਾ ਜਾਂ ਹਥਿਆਰ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਹੱਦ ਉੱਤੇ ਤਾਇਨਾਤ ਬੀਐਸਐਫ ਜਵਾਨਾਂ ਵੱਲੋਂ ਲਗਾਤਾਰ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement