ਸ਼ਰਮਸਾਰ! ਲੁਧਿਆਣਾ 'ਚ ਨਾਬਾਲਗ ਨਾਲ ਬਲਾਤਕਾਰ, ਮਾਮਲਾ ਦਰਜ ਹੋਣ ਤੋਂ ਬਾਅਦ ਦੋਸ਼ੀ ਗ੍ਰਿਫ਼ਤਾਰ
Published : Jan 31, 2023, 5:49 pm IST
Updated : Jan 31, 2023, 5:49 pm IST
SHARE ARTICLE
Rape Case
Rape Case

ਨਾਬਾਲਗ ਨਾਲ ਬਲਾਤਕਾਰ ਕਰਨ ਤੋਂ ਬਾਅਦ ਦੋਸ਼ੀ ਨੇ ਧਮਕੀ ਵੀ ਦਿੱਤੀ

ਲੁਧਿਆਣਾ - ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਇੱਕ ਵਿਅਕਤੀ ਨੇ ਨਾਬਾਲਗ ਨੂੰ ਸ਼ਮਸ਼ਾਨ ਘਾਟ ਵਿਚ ਲਿਜਾ ਕੇ ਬਲਾਤਕਾਰ ਕੀਤਾ। ਨਾਬਾਲਗ ਨਾਲ ਬਲਾਤਕਾਰ ਕਰਨ ਤੋਂ ਬਾਅਦ ਦੋਸ਼ੀ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ ਪਰ ਨਾਬਾਲਗ ਨੇ ਹਿੰਮਤ ਕਰ ਕੇ ਸਾਰੀ ਵਾਰਦਾਤ ਪਰਿਵਾਰ ਵਾਲਿਆਂ ਨੂੰ ਦੱਸੀ। 

ਰਿਸ਼ਤੇਦਾਰਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਮੁਲਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਦੋਸ਼ੀ ਵੀ ਨਾਬਾਲਗ ਹੈ। ਘਟਨਾ ਸਰਾਭਾ ਨਗਰ ਦੀ ਹੈ। ਰਘੂਨਾਥ ਚੌਂਕੀ ਇਲਾਕੇ ਦੇ ਇੱਕ ਐਨਕਲੇਵ ਦੀ ਕੋਠੀ ਵਿਚ ਇੱਕ ਨਾਬਾਲਗ ਸਫ਼ਾਈ ਸੇਵਕ ਵਜੋਂ ਕੰਮ ਕਰਦਾ ਹੈ। ਪੀੜਤਾ ਦੀ ਮਾਂ ਨੇ ਦੱਸਿਆ ਕਿ ਦੋਸ਼ੀ ਬੀਤੇ ਐਤਵਾਰ ਰਾਤ 9:30 ਵਜੇ ਬੇਟੀ ਨੂੰ ਇਹ ਕਹਿ ਕੇ ਕੋਠੀ ਤੋਂ ਲੈ ਗਿਆ ਕਿ ਉਸ ਦੀ ਮਾਸੀ ਬਿਮਾਰ ਹੈ। 

Rape CaseRape Case

ਮੁਲਜ਼ਮ ਦੀਆਂ ਗੱਲਾਂ ਵਿਚ ਆ ਕੇ ਲੜਕੀ ਉਸ ਦੇ ਨਾਲ ਚਲੀ ਗਈ। ਚੌਕੀ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਨੌਜਵਾਨ ਨੂੰ 12 ਘੰਟਿਆਂ ਵਿਚ ਟਰੇਸ ਕਰਕੇ ਕਾਬੂ ਕਰ ਲਿਆ ਗਿਆ। ਜਿਸ ਦੇ ਖਿਲਾਫ਼ ਬਲਾਤਕਾਰ, ਪੋਕਸੋ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 
ਮੁਲਜ਼ਮ 'ਤੇ ਪਹਿਲਾਂ ਵੀ ਚੋਰੀ ਦਾ ਮਾਮਲਾ ਦਰਜ ਹੈ। ਦੋਸ਼ੀ ਪੀੜਤਾ ਨੂੰ ਜਾਣਦਾ ਸੀ। ਜਿਸ ਕਾਰਨ ਲੜਕੀ ਜਿੱਥੇ ਕੰਮ ਕਰਦੀ ਸੀ, ਉਸ ਨੂੰ ਝੂਠ ਬੋਲ ਕੇ ਭਜਾ ਕੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀ ਨੂੰ ਜੁਵੇਨਾਈਲ ਕੋਰਟ 'ਚ ਪੇਸ਼ ਕੀਤਾ ਜਾਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement