Punjab News: ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਰਾਹਤ; ਤਰਸ ਦੇ ਆਧਾਰ 'ਤੇ ਨੌਕਰੀ ਲਈ ਹੁਣ ਨਹੀਂ ਦੇਣਾ ਪਵੇਗਾ ਟਾਈਪਿੰਗ ਟੈਸਟ
Published : Jan 31, 2024, 2:22 pm IST
Updated : Jan 31, 2024, 2:22 pm IST
SHARE ARTICLE
CM Bhagwant Mann
CM Bhagwant Mann

ਪੰਜਾਬ ਸਰਕਾਰੀ ਨੇ ਜਾਰੀ ਕੀਤੇ ਹੁਕਮ

Punjab News:  ਪੰਜਾਬ 'ਚ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਲੈਣ ਵਾਲੀਆਂ ਔਰਤਾਂ ਨੂੰ ਸਰਕਾਰ ਨੇ ਵੱਡੀ ਰਾਹਤ ਦਿਤੀ ਹੈ। ਪਤੀ ਦੀ ਮੌਤ ਤੋਂ ਬਾਅਦ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੀਆਂ ਔਰਤਾਂ ਨੂੰ ਹੁਣ ਟਾਈਪਿੰਗ ਟੈਸਟ ਨਹੀਂ ਦੇਣਾ ਪਵੇਗਾ। ਸਰਕਾਰ ਨੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ।

ਇਸ ਫੈਸਲੇ ਨਾਲ ਸਬੰਧਤ ਹੁਕਮ ਪੰਜਾਬ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਕੀਤੇ ਗਏ ਹਨ। ਇਹ ਹੁਕਮ ਸਰਕਾਰ ਵਲੋਂ ਜਾਰੀ ਪੱਤਰ ਦੀ ਮਿਤੀ ਤੋਂ ਲਾਗੂ ਕਰ ਦਿਤਾ ਗਿਆ ਹੈ। ਹੁਕਮਾਂ ਦੀ ਕਾਪੀ ਸਾਰੇ ਵਿਭਾਗਾਂ ਨੂੰ ਜਾਰੀ ਕਰ ਦਿਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੂਬੇ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕਰੀਬ 3.50 ਲੱਖ ਮੁਲਾਜ਼ਮ ਸੇਵਾਵਾਂ ਨਿਭਾਅ ਰਹੇ ਹਨ। ਸਰਕਾਰ ਪਹਿਲਾਂ ਹੀ ਤਰਸ ਦੇ ਆਧਾਰ 'ਤੇ ਔਰਤਾਂ ਨੂੰ ਉਮਰ 'ਚ 50 ਸਾਲ ਤਕ ਦੀ ਛੋਟ ਦੇ ਚੁੱਕੀ ਹੈ। ਜਦਕਿ ਕਈ ਵਾਰ ਮ੍ਰਿਤਕਾਂ ਦੀਆਂ ਵਿਧਵਾਵਾਂ ਨੂੰ ਵਿਦਿਅਕ ਯੋਗਤਾ ਦੇ ਆਧਾਰ 'ਤੇ ਗਰੁੱਪ ਸੀ ਕਲਰਕ ਦੀ ਨੌਕਰੀ 'ਤੇ ਭਰਤੀ ਹੋਣਾ ਪੈਂਦਾ ਹੈ।

Photo

ਉਮਰ ਦੇ ਇਸ ਪੜਾਅ 'ਤੇ, ਉਨ੍ਹਾਂ ਨੂੰ ਨਿਰਧਾਰਤ ਗਤੀ ਨਾਲ ਟਾਈਪ ਟੈਸਟ ਪਾਸ ਕਰਨ ਵਿਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਉਨ੍ਹਾਂ ਨੂੰ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਅਜਿਹੇ 'ਚ ਇਹ ਫੈਸਲਾ ਲਿਆ ਗਿਆ ਹੈ।

ਦੱਸ ਦੇਈਏ ਕਿ ਮੁਲਾਜ਼ਮ ਯੂਨੀਅਨ ਕਈ ਵਾਰ ਇਸ ਮੁੱਦੇ ਨੂੰ ਉਠਾਉਂਦੀ ਰਹੀ ਹੈ। ਅਜਿਹੇ 'ਚ ਹੁਣ ਮੁਲਾਜ਼ਮਾਂ ਦੇ ਪਰਵਾਰਾਂ ਨੂੰ ਰਾਹਤ ਮਿਲੇਗੀ। ਪੀਐਸਈਬੀ ਵਿਚ ਤਾਇਨਾਤ ਅਧਿਕਾਰੀ ਨੇ ਕਿਹਾ ਕਿ ਇਹ ਸਰਕਾਰ ਦਾ ਅਹਿਮ ਫੈਸਲਾ ਹੈ। ਇਸ ਦਾ ਬਹੁਤ ਸਾਰੇ ਪਰਵਾਰਾਂ ਨੂੰ ਫਾਇਦਾ ਹੋਵੇਗਾ।

(For more Punjabi news apart from Relief to widows of employees in Punjab, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement