Punjab News: 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ
Published : Jan 31, 2024, 8:00 pm IST
Updated : Jan 31, 2024, 8:00 pm IST
SHARE ARTICLE
Vigilance Bureau nabs Punjab Home Guard volunteer for taking bribe of Rs 10000
Vigilance Bureau nabs Punjab Home Guard volunteer for taking bribe of Rs 10000

ਪੁਲਿਸ ਕੇਸ ਵਿਚ ਮਦਦ ਕਰਨ ਬਦਲੇ ਮੰਗੀ 30,000 ਰੁਪਏ ਰਿਸ਼ਵਤ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਭਾਈ ਬਾਲਾ ਕਲੋਨੀ, ਪੱਖੋਵਾਲ ਰੋਡ, ਲੁਧਿਆਣਾ ਦੀ ਰਹਿਣ ਵਾਲੀ ਮਨਦੀਪ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ 30,000 ਰੁਪਏ ਰਿਸ਼ਵਤ ਮੰਗ ਰਹੇ ਹਨ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਦੀ ਤਰਫੋਂ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਉਸ ਤੋਂ ਪਹਿਲਾਂ ਹੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ।

ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 05 ਮਿਤੀ 31.01.2024 ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਉਪਰੋਕਤ ਏ.ਐਸ.ਆਈ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

(For more Punjabi news apart from Vigilance Bureau nabs Punjab Home Guard volunteer for taking bribe of Rs 10000, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement