ਅੰਗਹੀਣਾਂ ਨੇ ਘੇਰਿਆ ਮਾਨਸਾ ਦੇ ਵਿਧਾਇਕ ਦਾ ਦਫ਼ਤਰ ਤੇ ਦਿੱਤਾ ਧਰਨਾ
Published : Mar 31, 2021, 7:51 pm IST
Updated : Mar 31, 2021, 7:52 pm IST
SHARE ARTICLE
Handicap
Handicap

ਮਾਨਸਾ ਦੇ ਅੰਗਹੀਣਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਵਾਅਦਾ...

ਮਾਨਸਾ: ਮਾਨਸਾ ਦੇ ਅੰਗਹੀਣਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਅੱਜ ਮਾਨਸਾ ਦੇ ਵਿਧਾਇਕ ਦੇ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਨੂੰ ਤਿੱਖਾ ਸੰਘਰਸ਼ ਕਰਨ ਦੀ ਦਿੱਤੀ ਚਿਤਾਵਨੀ ਹੈ। ਮਾਨਸਾ ਦੇ ਅੰਗਹੀਣਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮਾਨਸਾ ਦੇ ਵਿਧਾਇਕ ਨਾਜ਼ਰ ਮਾਨਸ਼ਾਹੀਆ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।

HandicapHandicap

ਇਸ ਮੌਕੇ ਅੰਗਹੀਣ ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼  ਸ਼ਰਮਾ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਸੱਤਾ ਚਲਾਉਣ ਤੋਂ ਪਹਿਲਾਂ ਉਨ੍ਹਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਅਤੇ ਜਿਨ੍ਹਾਂ ਨੂੰ ਚੋਣ ਮੈਨੀਫੈਸਟੋ ਵਿਚ ਵੀ ਲਾਗੂ ਹੋਣ ਦਾ ਵਾਅਦਾ ਕੀਤਾ ਗਿਆ ਸੀ  ਪਰ ਅੱਜ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਅੰਗਹੀਣਾਂ ਦਾ ਇੱਕ ਵੀ ਵਾਅਦਾ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ ਜਿਸ ਖ਼ਿਲਾਫ਼ ਉਨ੍ਹਾਂ ਅੱਜ ਮਾਨਸਾ ਦੇ ਵਿਧਾਇਕ ਦੇ ਬਾਹਰ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਹੈ।

HandicapHandicap

ਅਗਰ ਸਰਕਾਰ ਨੇ ਉਨ੍ਹਾਂ ਦੇ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਅੰਗਹੀਣ ਆਉਣ ਵਾਲੇ ਸਮੇਂ ਚ ਪਟਿਆਲਾ ਮੋਤੀ ਮਹਿਲ ਦਾ ਘਿਰਾਓ ਕਰਕੇ ਸਰਕਾਰ ਨੂੰ ਵਾਅਦੇ ਪੂਰੇ ਕਰਨ ਲਈ ਮਜਬੂਰ ਕਰਨਗੇ।ਉਧਰ ਮਾਨਸਾ ਦੇ ਵਿਧਾਇਕ ਨਾਜ਼ਰ ਮਾਨਸ਼ਾਹੀਆ ਨੇ ਕਿਹਾ ਕਿ ਅੰਗਹੀਣਾਂ ਵੱਲੋਂ ਜੋ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਉਹ ਸਰਕਾਰ ਨੂੰ ਭੇਜ ਕੇ ਅੰਗਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ  ਕਹਿਣਗੇ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement