ਹੁਣ ਨਹੀਂ ਹੋਵੇਗੀ ਰੋਪੜ ਦੇ ਸਰਕਾਰੀ ਸਕੂਲ ਦੀ ਨਿਲਾਮੀ, 'ਆਪ' ਸਰਕਾਰ ਨੇ ਕਰਵਾਈ ਰੱਦ 
Published : Mar 31, 2022, 11:26 am IST
Updated : Mar 31, 2022, 11:26 am IST
SHARE ARTICLE
 Ropar government school auction will not be held now
Ropar government school auction will not be held now

ਇਸ ਨੂੰ ਲੈ ਕੇ ਅਕਾਲੀ ਦਲ ਨੇ ਆਮ ਆਦਮੀ ਪਾਰਟੀ (ਆਪ) ਦੇ ਸਿੱਖਿਆ ਮਾਡਲ 'ਤੇ ਸਵਾਲ ਚੁੱਕੇ ਸਨ।

 

ਅਨੰਦਪੁਰ ਸਾਹਿਬ - ਰੋਪੜ ਦੇ ਸਰਕਾਰੀ ਸਕੂਲ ਦੀ ਹੁਣ ਨਿਲਾਮੀ ਨਹੀਂ ਹੋਵੇਗੀ। ਪਾਵਰਕੌਮ ਨੇ ‘ਆਪ’ ਸਰਕਾਰ ਦੇ ਹੁਕਮਾਂ ਮਗਰੋਂ ਇਹ ਨਿਲਾਮੀ ਰੱਦ ਕਰ ਦਿੱਤੀ ਹੈ। ਪਾਵਰਕੌਮ ਨੇ 26 ਮਾਰਚ ਨੂੰ ਜਾਰੀ ਕੀਤਾ ਅਪਣਾ ਇਸ਼ਿਤਿਹਾਰ ਵਾਪਸ ਲੈ ਲਿਆ ਹੈ। ਸਕੂਲ ਦੀ ਨਿਲਾਮੀ ਨੂੰ ਲੈ ਕੇ ਕਾਫੀ ਸਿਆਸੀ ਹੰਗਾਮਾ ਹੋਇਆ ਸੀ ਤੇ ਅਕਾਲੀ ਦਲ ਨੇ ਆਮ ਆਦਮੀ ਪਾਰਟੀ (ਆਪ) ਦੇ ਸਿੱਖਿਆ ਮਾਡਲ 'ਤੇ ਸਵਾਲ ਚੁੱਕੇ ਸਨ।

file photo 

ਅਕਾਲੀ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸਕੂਲ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਕੇ ਸਿੱਖਿਆ ਦਿੱਤੀ ਜਾਵੇ। ਪਾਵਰਕੌਮ ਨੇ 26 ਮਾਰਚ ਨੂੰ ਰੋਪੜ ਦੀ ਥਰਮਲ ਕਲੋਨੀ ਵਿਚ ਸਥਿਤ ਸਕੂਲ ਦੀ ਨਿਲਾਮੀ ਲਈ ਇਸ਼ਤਿਹਾਰ ਦਿੱਤਾ ਸੀ। ਪਤਾ ਲੱਗਦਿਆਂ ਹੀ ਆਪ ਸਰਕਾਰ 'ਤੇ ਸਵਾਲ ਖੜ੍ਹੇ ਹੋਣ ਲੱਗੇ। ਉਨ੍ਹਾਂ ਦੀ ਪਾਰਟੀ ਸਿੱਖਿਆ ਦੇ ਮੁੱਦੇ 'ਤੇ ਹੀ ਸਰਕਾਰ 'ਚ ਆਈ ਸੀ। ਇਸ ਸਬੰਧੀ ਅਕਾਲੀ ਦਲ ਨੇ ਹਮਲਾਵਰ ਰੁਖ਼ ਅਖਤਿਆਰ ਕੀਤਾ ਸੀ। 

file photo 

ਆਮ ਆਦਮੀ ਪਾਰਟੀ ਨੇ ਸਕੂਲ ਦੀ ਨਿਲਾਮੀ ਲਈ ਸਭ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਸਬੰਧੀ ਕਾਨੂੰਨ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਸਕੂਲ ਦੇ ਬੱਚਿਆਂ ਨੂੰ 6 ਮਹੀਨੇ ਪਹਿਲਾਂ ਕਿਸੇ ਹੋਰ ਸਕੂਲ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਕੂਲ ਦੀ ਇਮਾਰਤ ਦੀ ਨਿਲਾਮੀ ਦੀ ਪ੍ਰਕਿਰਿਆ ਵੀ ਕਾਂਗਰਸ ਸਰਕਾਰ ਦੇ ਸਮੇਂ ਸ਼ੁਰੂ ਹੋਈ ਸੀ। ਇਸ 'ਤੇ ਵਿਰੋਧੀ ਪਾਰਟੀਆਂ ਨੇ ਸਵਾਲ ਉਠਾਏ ਕਿ ਹੁਣ ਜਦੋਂ ਪੰਜਾਬ 'ਚ 'ਆਪ' ਦੀ ਸਰਕਾਰ ਹੈ ਤਾਂ ਆਪ ਸਰਕਾਰ ਇਹ ਨਿਲਾਮੀ ਕਿਉਂ ਨਹੀਂ ਰੋਕਦੀ। ਅਜਿਹੇ ਸਵਾਲ ਖੜ੍ਹੇ ਹੋਣ ਤੋਂ ਬਾਅਦ ਸਰਕਾਰ ਨੇ ਇਹ ਨਿਲਾਮੀ ਰੱਦ ਕਰਵਾ ਦਿੱਤੀ ਤੇ ਜਾਰੀ ਹੋਇਆ ਇਸ਼ਤਿਹਾਰ ਰੱਦ ਕਰ ਦਿੱਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement