ਕੱਬਡੀ ਟੂਰਨਾਮੈਂਟ ਦੌਰਾਨ ਚੱਲੀਆਂ ਗੋਲੀਆਂ, 2 ਖਿਡਾਰੀ ਹੋਏ ਜ਼ਖਮੀ
Published : Mar 31, 2022, 11:07 am IST
Updated : Mar 31, 2022, 11:07 am IST
SHARE ARTICLE
 Shots fired during Kabaddi tournament, 2 players injured
Shots fired during Kabaddi tournament, 2 players injured

ਇਸ ਮਾਮਲੇ ਸਬੰਧੀ ਫਾਇਰਿੰਗ ਕਰਨ ਵਾਲੀ ਟੀਮ ਦੇ ਲੋਕਾਂ 'ਤੇ ਪੁਲਿਸ ਨੇ ਧਾਰਾ-307 ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। 

 

ਬਠਿੰਡਾ : ਬੀਤੇ ਦਿਨੀਂ ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ 'ਚ ਕਬੱਡੀ ਟੂਰਨਾਮੈਂਟ ਦੌਰਾਨ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਬਾਅਦ ਅੱਜ ਬਠਿੰਡਾ ਦੇ ਪਿੰਡ ਕੋਠਾ ਗੁਰੂ 'ਚ ਕਬੱਡੀ ਟੂਰਨਾਮੈਂਟ ਦੌਰਾਨ ਅੰਨ੍ਹੇਵਾਹ ਗੋਲੀਆਂ ਚੱਲੀਆਂ ਹਨ। ਇਹ ਝਗੜਾ ਜ਼ਿਆਦਾ ਭਾਰ ਵਾਲੇ ਖਿਡਾਰੀ ਦੇ ਖੇਡਣ ਕਾਰਨ ਹੋਇਆ। ਜਿਸ ਤੋਂ ਬਾਅਦ ਭਗਤਾ ਵਾਲੀ ਟੀਮ ਨੇ 12 ਬੋਰ ਬੰਦੂਕ ਨਾਲ ਗੋਲੀਆਂ ਚਲਾ ਦਿੱਤੀਆਂ।

ਫਾਇਰਿੰਗ ਕਰਨ ਵਾਲੀ ਟੀਮ ਦੀ ਲੋਕਾਂ ਨੇ ਜੰਮ ਕੇ ਕੁੱਟਮਾਰ ਕੀਤੀ। ਇਸ ਦੌਰਾਨ 2 ਖਿਡਾਰੀ ਵੀ ਜਖ਼ਮੀ ਹੋ ਗਏ ਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਸਬੰਧੀ ਫਾਇਰਿੰਗ ਕਰਨ ਵਾਲੀ ਟੀਮ ਦੇ ਲੋਕਾਂ 'ਤੇ ਪੁਲਿਸ ਨੇ ਧਾਰਾ-307 ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement