ਅਣਪਛਾਤਿਆਂ ਨੇ ਗ੍ਰੰਥੀ ਸਿੰਘ 'ਤੇ ਕੀਤਾ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਲੱਤ ਵੱਢ ਕੇ ਲੈ ਗਏ ਨਾਲ!

By : KOMALJEET

Published : Mar 31, 2023, 12:23 pm IST
Updated : Mar 31, 2023, 12:27 pm IST
SHARE ARTICLE
Punjab News
Punjab News

ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

ਖਡੂਰ ਸਾਹਿਬ : ਖਡੂਰ ਸਾਹਿਬ ਵਿਖੇ ਕੁਝ ਹਥਿਆਰਬੰਦ ਵਿਅਕਤੀਆਂ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਅਨੁਸਾਰ ਇਥੇ ਇਕ ਗ੍ਰੰਥੀ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਗ੍ਰੰਥੀ ਸਿੰਘ ਦੀ ਇੱਕ ਲੱਤ ਵੱਢ ਕੇ ਆਪਣੇ ਨਾਲ ਲੈ ਗਏ ਹਨ।

ਪਰਿਵਾਰਕ ਮੈਂਬਰਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਗ੍ਰੰਥੀ ਸਿੰਘ ਡਿਊਟੀ ਤੋਂ ਘਰ ਆ ਰਿਹਾ ਸੀ ਅਤੇ ਜਦੋਂ ਬਿਜਲੀ ਘਰ ਨੇੜੇ ਪਹੁੰਚਿਆ ਤਾਂ ਇੱਕ ਸੁੰਨਸਾਨ ਜਗ੍ਹਾ 'ਤੇ ਉਸ 'ਤੇ ਹਮਲਾ ਹੋਇਆ। ਜਿਥੇ ਹਮਲਾਵਰ ਉਨ੍ਹਾਂ ਦੀ ਇੱਕ ਲੱਤ ਵੱਢ ਕੇ ਨਾਲ ਲੈ ਗਏ। ਹਮਲੇ ਦੌਰਾਨ ਉਨ੍ਹਾਂ ਦੇ ਹੱਥ 'ਤੇ ਵੀ ਕਾਫੀ ਸੱਟਾਂ ਲੱਗਿਆਂ ਹਨ। 

ਇਹ ਵੀ ਪੜ੍ਹੋ:  ਦਿੱਲੀ 'ਚ ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਤ

ਇਸ ਬਾਰੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਜਾਂਚ ਲਈ ਪਹੁੰਚੇ ਤਾਂ ਪਰਿਵਾਰਕ ਮੈਂਬਰ ਗ੍ਰੰਥੀ ਸਿੰਘ ਨੂੰ ਸਿਵਲ ਹਸਪਤਾਲ ਖਡੂਰ ਸਾਹਿਬ ਲੈ ਕੇ ਜਾ ਚੁੱਕੇ ਸਨ। ਜਿਥੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਉਹ ਇੱਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਤਲਾਸ਼ੀ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।

ਤੇਜ਼ਧਾਰ ਹਥਿਆਰਾਂ ਨਾਲ ਗ੍ਰੰਥੀ ਸਿੰਘ 'ਤੇ ਹੋਇਆ ਹਮਲਾ, ਵੱਢ ਕੇ ਨਾਲ ਹੀ ਲੈ ਗਏ ਲੱਤ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement