Punjab News : ਫਿਲੌਰ ਵਿਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ’ਤੇ ਲਿਖੇ ਦੇਸ਼ ਵਿਰੋਧੀ ਨਾਹਰੇ, ਦਲਿਤ ਭਾਈਚਾਰੇ ’ਚ ਰੋਸ
Published : Mar 31, 2025, 11:17 am IST
Updated : Mar 31, 2025, 11:17 am IST
SHARE ARTICLE
Anti-national slogans written on Babasaheb Ambedkar's statue in Phillaur Latest News in Punjabi
Anti-national slogans written on Babasaheb Ambedkar's statue in Phillaur Latest News in Punjabi

Punjab News : ਗੁਰਪਤਵੰਤ ਸਿੰਘ ਪਨੂੰ ਨੇ ਲਈ ਇਸ ਦੀ ਜ਼ਿੰਮੇਵਾਰੀ 

Anti-national slogans written on Babasaheb Ambedkar's statue in Phillaur Latest News in Punjabi : ਫਿਲੌਰ ਵਿਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ’ਤੇ ਦੇਸ਼ ਵਿਰੋਧੀ ਨਾਹਰੇ ਲਿਖਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪਤਵੰਤ ਸਿੰਘ ਪਨੂੰ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। 

ਜਾਣਕਾਰੀ ਅਨੁਸਾਰ ਫਿਲੌਰ ਵਿਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ’ਤੇ ਦੇਸ਼ ਵਿਰੋਧੀ ਨਾਹਰੇ ਲਿਖੇ ਗਏ ਹਨ। ਜਿਸ ਦੀ ਜ਼ਿੰਮੇਵਾਰੀ ਪੰਨੂ ਨੇ ਲੈਂਦਿਆਂ ਇਸ ਸਬੰਧੀ ਇਕ ਵੀਡੀਉ ਵੀ ਜਾਰੀ ਕੀਤੀ ਹੈ, ਜਿਸ ਵਿਚ ਗ਼ਲਤ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਜਿਸ ਕਾਰਨ ਐਸ.ਸੀ. ਭਾਈਚਾਰੇ ਵਿਚ ਭਾਰੀ ਰੋਸ ਹੈ। 

ਦੂਜੇ ਪਾਸੇ, ਦਲਿਤ ਭਾਈਚਾਰੇ ਨੇ ਕਿਹਾ ਕਿ ਉਹ ਬਾਬਾ ਸਾਹਿਬ ਦੇ ਬੁੱਤ ’ਤੇ ਦੇਸ਼ ਵਿਰੋਧੀ ਨਾਹਰੇ ਲਗਾਉਣ ਦੀ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਇਸ ਮਾਮਲੇ ਵਿਚ ਪ੍ਰਸ਼ਾਸਨ ਨੂੰ ਚਿਤਾਵਨੀ ਦਿਤੀ ਅਤੇ ਕਿਹਾ ਕਿ ਜੇ ਭਵਿੱਖ ਵਿਚ ਬਾਬਾ ਸਾਹਿਬ ਦੇ ਬੁੱਤ ਦਾ ਇਸ ਤਰ੍ਹਾਂ ਅਪਮਾਨ ਹੁੰਦਾ ਰਿਹਾ ਤਾਂ ਬਸਪਾ ਪਾਰਟੀ ਆਉਣ ਵਾਲੇ ਦਿਨਾਂ ਵਿਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰ ਸਕਦੀ ਹੈ। ਉਨ੍ਹਾਂ ਪੁਲਿਸ ਨੂੰ ਇਸ ਮਾਮਲੇ ਵਿਚ ਸੀ.ਸੀ.ਟੀ.ਵੀ. ਫ਼ੁਟੇਜ ਦੀ ਜਾਂਚ ਕਰ ਕੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement