ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
Published : Mar 31, 2025, 8:08 pm IST
Updated : Mar 31, 2025, 8:08 pm IST
SHARE ARTICLE
On the 31st day of the 'War on Drugs', Punjab Police arrested 48 drug smugglers; 16.7 kg heroin, drug money worth Rs 34 thousand recovered
On the 31st day of the 'War on Drugs', Punjab Police arrested 48 drug smugglers; 16.7 kg heroin, drug money worth Rs 34 thousand recovered

99 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ "ਯੁੱਧ ਨਸ਼ਿਆਂ ਵਿਰੁੱਧ" ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 31 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4640 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 518 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸਦੇ ਚਲਦਿਆਂ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।  

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement