ਸਿੱਧੂ ਮੂਸੇਵਾਲਾ ਦੀ ਦੇਹ ਪਹੁੰਚੀ ਘਰ, 12 ਵਜੇ ਕੀਤਾ ਜਾਵੇਗਾ ਅੰਤਿਮ ਸਸਕਾਰ
Published : May 31, 2022, 9:21 am IST
Updated : May 31, 2022, 9:21 am IST
SHARE ARTICLE
 Sidhu Moose wala's
Sidhu Moose wala's

ਸਿੱਧੂ ਮੂਸੇਵਾਲਾ ਦੇ ਘਰ ਕਲਾਕਾਰ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੁੱਖ ਪ੍ਰਗਟ ਕਰਨ ਲਈ ਪੁੱਜ ਚੁੱਕੀਆਂ ਹਨ। 

 

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਤੋਂ ਘਰ ਪਹੁੰਚ ਚੁੱਕੀ ਹੈ। ਇਸ ਬੇਹੱਦ ਦੁਖਦਾਈ ਮੌਕੇ 'ਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਸਮਰਥਕਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਮਰਥਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਏ ਜਾ ਰਹੇ ਹਨ। ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। 12 ਵਜੇ ਤੱਕ ਮੂਸੇਵਾਲਾ ਦੇ ਚਾਹੁਣ ਵਾਲੇ ਉਹਨਾਂ ਦੇ ਦਰਸ਼ਨ ਕਰ ਸਕਦੇ ਹਨ। ਇਸ ਤੋਂ ਬਾਅਦ ਦੁਪਹਿਰ 12 ਵਜੇ ਦੇ ਕਰੀਬ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਮੌਕੇ ਸੁਰੱਖਿਆ ਮੁਲਾਜ਼ਮਾਂ ਅਤੇ ਪੰਜਾਬ ਪੁਲਿਸ ਦੀਆਂ ਗੱਡੀਆਂ ਵੀ ਮੌਜੂਦ ਹਨ। ਸਿੱਧੂ ਮੂਸੇਵਾਲਾ ਦੇ ਘਰ ਕਲਾਕਾਰ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੁੱਖ ਪ੍ਰਗਟ ਕਰਨ ਲਈ ਪੁੱਜ ਚੁੱਕੀਆਂ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement