ਅਣਪਛਾਤੇ ਵਾਹਨ ਨੇ ਸਕੂਟਰੀ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਤ
Published : May 31, 2023, 9:23 pm IST
Updated : Jun 1, 2023, 3:28 pm IST
SHARE ARTICLE
Akshit Girdhar
Akshit Girdhar

ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

ਮੁਕਤਸਰ  - ਕੋਟਕਪੂਰਾ-ਜਲਾਲਾਬਾਦ ਰੋਡ ਬਾਈਪਾਸ ਬੱਤਰੇ ਦੇ ਆਰੇ ਨੇੜੇ ਅਣਪਛਾਤੇ ਵਾਹਨ ਚਾਲਕ ਵੱਲੋਂ ਸਕੂਟਰੀ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਚੱਲਦਿਆਂ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਾਈਪਾਸ ਵਾਲੇ ਪਾਸਿਓਂ ਅਕਸ਼ਿਤ ਗਿਰਧਰ (21) ਪੁੱਤਰ ਲੱਕੀ ਗਿਰਧਰ ਵਾਸੀ ਬਾਗਵਾਲੀ ਗਲੀ ਬਾਅਦ ਦੁਪਹਿਰ ਬਾਈਪਾਸ ਜ਼ਰੀਏ ਗੁੱਜਰ ਰੋਡ ਵਾਲੇ ਪਾਸਿਓ ਹੋ ਕੇ ਮਸੀਤ ਵਾਲਾ ਚੌਕ ਸਥਿਤ ਆਪਣੀ ਮੋਬਾਈਲ ਵਾਲੀ ਦੁਕਾਨ 'ਤੇ ਜਾ ਰਿਹਾ ਸੀ।

ਇਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਅਕਸ਼ਿਤ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਦੌਰਾਨ ਉਹ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ। ਜਿਸ ਨੂੰ ਕੋਟਕਪੂਰਾ ਰੋਡ ਸਥਿਤ ਊਸ਼ਾ ਗੁਪਤਾ ਨਰਸਿੰਗ ਹੋਮ 'ਚ ਲਿਆਂਦਾ ਗਿਆ। ਜਿੱਥੋਂ ਡਾਕਟਰਾਂ ਨੇ ਉਸ ਨੂੰ ਮੁੱਢਲਾ ਟ੍ਰੀਟਮੈਂਟ ਦੇ ਕੇ ਬਠਿੰਡਾ ਰੈਫਰ ਕਰ ਦਿੱਤਾ। ਜਿੱਥੇ ਮੈਕਸ ਹਸਪਤਾਲ 'ਚ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਅਕਸ਼ਿਤ ਸਰਕਾਰੀ ਕਾਲਜ ਵਿਖੇ ਬੀਕਾਮ ਫਾਈਨਲ  ਦਾ ਵਿਦਿਆਰਥੀ ਸੀ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement