ਕੇਂਦਰੀ ਜੇਲ ਗੋਇੰਦਵਾਲ ਸਾਹਿਬ ’ਚ ਭਿੜੇ ਹਵਾਲਾਤੀ, ਇਕ ਦਾ ਵਢਿਆ ਗਿਆ ਹੱਥ ਦਾ ਅੰਗੂਠਾ
Published : May 31, 2023, 5:48 pm IST
Updated : May 31, 2023, 5:48 pm IST
SHARE ARTICLE
Central Jail Goindwal Sahib
Central Jail Goindwal Sahib

ਸਤਨਾਮ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ

 

ਗੋਇੰਦਵਾਲ ਸਾਹਿਬ:  ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਇਕ ਵਾਰੀ ਮੁੜ ਹਵਾਲਾਤੀਆਂ ਵਿਚਾਲੇ ਖੂਨੀ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜੇਲ ਵਿਚ ਦੋ ਹਵਾਲਾਤੀ ਤਲਵਿੰਦਰ ਸਿੰਘ ਜੱਸੀ ਪੁੱਤਰ ਸੁਰਜੀਤ ਸਿੰਘ ਵਾਸੀ ਕਾਜੀਕੋਟ, ਤਰਨਤਾਰਨ ਅਤੇ ਸਤਨਾਮ ਸਿੰਘ ਸੱਤੂ ਪੁੱਤਰ ਮਲਕੀਅਤ ਸਿੰਘ ਜੇਲ ਪਿੰਡ ਲੁਹਾਰਕਾ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝੜਪ ਹੋਈ।

ਇਹ ਵੀ ਪੜ੍ਹੋ: ਪਟਿਆਲਾ ਹਾਊਸ ਕੋਰਟ 'ਚ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ  

ਇਸ ਦੌਰਾਨ ਸਤਨਾਮ ਸਿੰਘ ਦੇ ਹੱਥ ਦਾ ਅੰਗੂਠਾ ਤਿੱਖੀ ਚੀਜ਼ ਵੱਜਣ ਕਾਰਨ ਕੱਟਿਆ ਗਿਆ। ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਤੁਰਤ ਕਾਰਵਾਈ ਕਰਦੇ ਹੋਏ ਝਗੜੇ ਨੂੰ ਰੋਕਿਆ ਗਿਆ। ਜ਼ਖ਼ਮੀ ਸਤਨਾਮ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।  ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement