Gurdaspur Murder News : ਘਰੋਂ ਵਾਲ ਕਟਵਾਉਣ ਲਈ ਗਏ ਮੁੰਡੇ ਦੀ ਖੇਤਾਂ ਵਿਚੋਂ ਖੂਨ ਨਾਲ ਲੱਥਪੱਥ ਮਿਲੀ ਲਾਸ਼, ਮਚਿਆ ਹੜਕੰਪ
Published : May 31, 2024, 2:21 pm IST
Updated : May 31, 2024, 2:21 pm IST
SHARE ARTICLE
Gurdaspur Murder News in punjabi
Gurdaspur Murder News in punjabi

Gurdaspur Murder News : ਕੁਝ ਦਿਨ ਪਹਿਲਾਂ ਮੇਲੇ ਵਿਚ ਕੁਝ ਨੌਜਵਾਨਾਂ ਨਾਲ ਹੋਈ ਸੀ ਲੜਾਈ

Gurdaspur Murder News in punjabi : ਗੁਰਦਾਸਪੁਰ ਦੇ ਪਿੰਡ ਲੱਖੋਵਾਲ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਪਿੰਡ ਦੇ ਖੇਤਾਂ 'ਚੋਂ 18 ਸਾਲਾ ਨੌਜਵਾਨ ਦੀ ਲਾਸ਼ ਪਈ ਦੇਖੀ ਗਈ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਸ਼ਰਾਬ ਲੋਡ ਕਰਦਿਆਂ ਦੀ ਵੀਡੀਓ ਵਾਇਰਲ, ਕਈ ਸੀਨੀਅਰ ਕਾਂਗਰਸੀ ਆਗੂ ਵੀ ਆਏ ਨਜ਼ਰ  

ਮ੍ਰਿਤਕ ਦੀ ਪਛਾਣ ਰਾਣਾ ਮਸੀਹ (ਉਰਫ਼ ਧੋਨੀ) ਪੁੱਤਰ ਵਾਰਿਸ ਮਸੀਹ ਵਾਸੀ ਪਿੰਡ ਲੱਖੋਵਾਲ ਵਜੋਂ ਹੋਈ ਹੈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਦਾ ਸ਼ੱਕ ਜਤਾਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਵਾਰਿਸ ਮਸੀਹ ਨੇ ਦੱਸਿਆ ਕਿ ਉਸ ਦਾ ਲੜਕਾ ਕੱਲ੍ਹ ਦੁਪਹਿਰ ਵਾਲ ਕਟਵਾਉਣ ਲਈ ਘਰੋਂ ਨਿਕਲਿਆ ਸੀ ਪਰ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ।

 ਇਹ ਵੀ ਪੜ੍ਹੋ: Punjab Weather Update : ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਹਨੇਰੀ-ਤੂਫਾਨ ਦੇ ਨਾਲ-ਨਾਲ ਮੀਂਹ ਪੈਣ ਦਾ ਆਉਣ ਦਾ ਅਲਰਟ ਜਾਰੀ

ਅੱਜ ਸਵੇਰੇ ਪਿੰਡ ਵਾਸੀਆਂ ਨੇ ਉਸ ਨੂੰ ਦੱਸਿਆ ਕਿ ਉਸ ਦੇ ਲੜਕੇ ਦੀ ਲਾਸ਼ ਪਿੰਡ ਦੇ ਖੇਤਾਂ ਵਿੱਚ ਪਈ ਹੈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਲੜਕੇ ਦੀ ਇਕ ਮੇਲੇ ਵਿਚ ਕੁਝ ਵਿਅਕਤੀਆਂ ਨਾਲ ਲੜਾਈ ਹੋ ਗਈ ਸੀ। ਉਨ੍ਹਾਂ ਨੇ ਸ਼ੱਕ ਜ਼ਾਹਰ ਕੀਤਾ ਕਿ ਇਸੇ ਰੰਜਿਸ਼ ਕਾਰਨ ਉਸ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਮੌਕੇ ’ਤੇ ਪਹੁੰਚੇ ਥਾਣਾ ਸਦਰ ਦੇ ਐਸਐਚਓ ਅਮਨਦੀਪ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਜਾਂਚ ਦੀ ਮੰਗ ਕੀਤੀ ਹੈ, ਜਿਸ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪੁੱਜੇ ਸਨ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

(For more Punjabi news apart from Gurdaspur Murder News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement