Patiala News : ਕੱਪੜੇ ਦੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, 12 ਦੁਕਾਨਾਂ ਸੜ ਕੇ ਸੁਆਹ
Published : May 31, 2024, 6:20 pm IST
Updated : May 31, 2024, 6:20 pm IST
SHARE ARTICLE
clothes shops fire
clothes shops fire

ਲੱਖਾਂ ਰੁਪਏ ਦੇ ਕੱਪੜੇ ਸੜ ਕੇ ਸੁਆਹ, ਕਈ ਪਾਰਟੀਆਂ ਦੇ ਆਗੂ ਵੀ ਪਹੁੰਚੇ

Patiala News : ਪਟਿਆਲਾ ਦੇ ਛੋਟੀ ਬਾਰਾਦਰੀ ਵਿੱਚ ਸਥਿਤ ਕੱਪੜੇ ਦੀਆਂ ਅਸਥਾਈ 12 ਦੁਕਾਨਾਂ ਅੱਗ ਲੱਗਣ ਨਾਲ ਸੜ ਕੇ ਸੁਆਹ ਹੋ ਗਈਆਂ ਹਨ। ਘਟਨਾ ਵੀਰਵਾਰ ਦੁਪਹਿਰ ਨੂੰ ਵਾਪਰੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ 'ਚ ਨਕਾਮ  ਰਹੀਆਂ ਹਨ।

ਫਾਇਰ ਬ੍ਰਿਗੇਡ ਦੀਆਂ ਛੇ ਤੋਂ ਵੱਧ ਗੱਡੀਆਂ ਅੱਗ ਬੁਝਾਉਣ 'ਚ ਲੱਗ ਗਈਆਂ, ਜਿਨ੍ਹਾਂ ਨੇ ਤਿੰਨ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ। ਉਦੋਂ ਤੱਕ ਦੁਕਾਨਾਂ ਅਤੇ ਅੰਦਰ ਰੱਖੇ ਕੱਪੜੇ ਸੜ ਕੇ ਸੁਆਹ ਹੋ ਚੁੱਕੇ ਸਨ। ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਬਿਜਲੀ ਦੀਆਂ ਤਾਰਾਂ 'ਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਪਰ ਅਸਲ ਕਾਰਨ ਦਾ ਪਤਾ ਨਹੀਂ ਲੱਗ ਸਕਿਆ।

ਕਈ ਪਾਰਟੀਆਂ ਦੇ ਆਗੂ ਮੌਕੇ ’ਤੇ ਪੁੱਜੇ

ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨਕੇ ਸ਼ਰਮਾ, ‘ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਭਾਜਪਾ ਆਗੂ ਜੈਿੰਦਰ ਕੌਰ ਮੌਕੇ ’ਤੇ ਪਹੁੰਚ ਗਏ। ਸਾਰੇ ਸਿਆਸੀ ਆਗੂਆਂ ਨੇ ਅੱਗ ਨਾਲ ਪ੍ਰਭਾਵਿਤ ਪਰਿਵਾਰਾਂ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਇਨ੍ਹਾਂ ਲੋਕਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

Location: India, Punjab

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement