ਪੰਜਾਬ, ਹਰਿਆਣਾ ’ਚ ਗਰਮੀ ਤੋਂ ਕੋਈ ਰਾਹਤ ਨਹੀਂ, ਜਾਣੋ ਮਈ ਦੇ ਆਖ਼ਰੀ ਦਿਨ ਕਿੱਥੇ ਰਿਹਾ ਕਿੰਨਾ ਤਾਪਮਾਨ
Published : May 31, 2024, 10:01 pm IST
Updated : May 31, 2024, 10:01 pm IST
SHARE ARTICLE
Representative Image.
Representative Image.

ਨੂਹ ’ਚ ਤਾਪਮਾਨ 48.2 ਡਿਗਰੀ ਸੈਲਸੀਅਸ ਦਰਜ

ਚੰਡੀਗੜ: ਹਰਿਆਣਾ ਅਤੇ ਪੰਜਾਬ ’ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਸ਼ੁਕਰਵਾਰ ਨੂੰ ਵੀ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲੀ। ਹਰਿਆਣਾ ਦੇ ਨੂਹ ਅਤੇ ਫਰੀਦਾਬਾਦ ’ਚ ਸ਼ੁਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਲੜੀਵਾਰ 48.2 ਡਿਗਰੀ ਸੈਲਸੀਅਸ ਅਤੇ 48.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਵੀ ਵੱਧ ਤੋਂ ਵੱਧ ਤਾਪਮਾਨ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸਿਰਸਾ ’ਚ ਵੀ ਭਿਆਨਕ ਗਰਮੀ ਆਈ ਅਤੇ ਇੱਥੇ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ, ਜਦਕਿ ਹਿਸਾਰ ’ਚ ਵੱਧ ਤੋਂ ਵੱਧ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। 

ਹਰਿਆਣਾ ਦੇ ਰੋਹਤਕ ’ਚ ਤਾਪਮਾਨ 47.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਮਹਿੰਦਰਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ ਅਤੇ ਕਰਨਾਲ ’ਚ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਅਤੇ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਪੰਜਾਬ ਦੇ ਪਟਿਆਲਾ ’ਚ ਵੀ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ, ਪਠਾਨਕੋਟ ਦਾ 45.8 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement